ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਅਤੇ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਅਤੇ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ
ਡਾ ਐਸ ਪੀ ਸਿੰਘ ਉਬਰਾਏ ਹਨ ਲੋੜਵੰਦਾਂ ਦੇ ਮਸੀਹਾ – ਪ੍ਰਧਾਨ ਗੁਰਪ੍ਰੀਤ ਸਿੰਘ
ਫਿਰੋਜਪੁਰ/ਜੀਰਾ,24 ਅਪ੍ਰੈਲ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੀਰਾ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਸਿਲਾਈ ਸੈਂਟਰ ਦਾ ਛੇਵਾਂ ਸੈਸ਼ਨ ਪੂਰਾ ਹੋਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਜੀਰਾ ਇਲਾਕੇ ਨਾਲ ਸਬੰਧਿਤ 18 ਜਰੂਰਤ ਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ।
ਇਹ ਚੈਕ ਮੁੱਖ ਮਹਿਮਾਨ ਵਜੋਂ ਪਹੁੰਚੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਸ ਗੁਰਪ੍ਰੀਤ ਸਿੰਘ ਜੱਜ ,ਅਸ਼ੋਕ ਕੁਮਾਰ, ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਰਣਜੀਤ ਸਿੰਘ ਰਾਏ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਲੈਬ ਇੰਚਾਰਜ ਜੀਰਾ ਜਗਸੀਰ ਸਿੰਘ ਜ਼ੀਰਾ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜ਼ੀਰਾ ਬਲਵਿੰਦਰ ਕੌਰ ਲੋਹਕੇ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇੱਕ ਲੱਖ 37 ਹਜ਼ਾਰ ਰੁਪਏ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਅੱਖਾਂ ਦੇ ਕੈਂਪ,ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਇਸ ਮੋਕੇ ਅਸ਼ੋਕ ਕੁਮਾਰ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਰਣਜੀਤ ਸਿੰਘ ਰਾਏ, ਲੈਬ ਇੰਚਾਰਜ ਜਗਸੀਰ ਸਿੰਘ ਜੀਰਾ , ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜੀਰਾ ਬਲਵਿੰਦਰ ਕੌਰ ਲਹੁਕੇ,ਟੀਚਰ ਪਰਮਜੀਤ ਕੌਰ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।