ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

(ਪੰਜਾਬ)ਫਿਰੋਜ਼ਪੁਰ ,24 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}-
ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁੱਬਈ ਦੇ ਉੱਘੇ ਕਾਰੋਬਾਰੀ ਅਤੇ ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਸੰਧੂ ਹਾਲ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਅਤੇ ਮਮਦੋਟ ਇਲਾਕੇ ਨਾਲ ਸਬੰਧਿਤ 30 ਜਰੂਰਤ ਮੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ । ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਸਿਟੀ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰਪਾਲ ਸ਼ਰਮਾ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਸਿਟੀ , ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਰਣਧੀਰ ਜੋਸ਼ੀ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਫਰੀ ਕੰਪਿਊਟਰ ਸੈਂਟਰ , ਫਰੀ ਸਿਲਾਈ ਸੈਂਟਰ, ਅੱਖਾਂ ਦੇ ਫਰੀ ਚੈੱਕਅਪ ਕੈਂਪ,ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਐਂਬੂਲੈਂਸ ਅਤੇ ਜ਼ਿਲੇ ਅੰਦਰ 1 ਲੱਖ 40 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ।
ਇਸ ਮੋਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਸਿਟੀ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰ ਪਾਲ ਸ਼ਰਮਾ , ਇੰਚਾਰਜ ਇਸਤਰੀ ਵਿੰਗ ਛਾਉਣੀ ਅਤੇ ਸਿਟੀ ਮੈਡਮ ਤਲਵਿੰਦਰ ਕੌਰ, ਮੈਂਬਰ ਰਣਧੀਰ ਜੋਸ਼ੀ, ਕੰਵਲਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।