ਗਣਤੰਤਰ ਦਿਵਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਨੂੰ ਕੀਤਾ ਸਨਮਾਨਤ
![](https://vvnewsvaashvara.in/wp-content/uploads/2025/01/1000096222-1024x768.jpg)
ਗਣਤੰਤਰ ਦਿਵਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਨੂੰ ਕੀਤਾ ਸਨਮਾਨਤ
(ਪੰਜਾਬ) ਫਿਰੋਜ਼ਪੁਰ/ਮੱਖੂ 28 ਜਨਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਲੋੜਵੰਦਾਂ ਲਈ ਚਲਾਈਆਂ ਹੋਈਆਂ ਸੇਵਾਵਾਂ ਨੂੰ ਜਿਲ੍ਹਾ ਫਿਰੋਜ਼ਪੁਰ ਵਿੱਚ ਲੋੜਵੰਦਾਂ ਤੱਕ ਪਹੁੰਚਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਗਣਤੰਤਰ ਦਿਵਸ ਮੌਕੇ ਜ਼ੀਰਾ ਵਿਖੇ ਕਰਵਾਏ ਸਮਾਗਮ ਦੌਰਾਨ ਐੱਸ ਡੀ ਐਮ ਜ਼ੀਰਾ ਗੁਰਮੀਤ ਸਿੰਘ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਵੱਲੋਂ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਰਣਜੀਤ ਸਿੰਘ ਰਾਏ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਵਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਡਾ. ਐੱਸ ਪੀ ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਫਿਰੋਜ਼ਪੁਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਹੋਈਆਂ ਸੇਵਾਵਾਂ ਲੋੜਵੰਦਾਂ ਤੱਕ ਪਹੁੰਚਾਈਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਗਣਤੰਤਰ ਦਿਵਸ ਵਾਲੇ ਦਿਨ ਜੋ ਮਾਣ ਸਨਮਾਨ ਪ੍ਰਾਪਤ ਹੋਇਆ ਹੈ ਉਹ ਡਾ. ਐੱਸ ਪੀ ਸਿੰਘ ਓਬਰਾਏ ਦੇ ਅਸ਼ੀਰਵਾਦ ਸਦਕਾ ਹੀ ਪ੍ਰਾਪਤ ਹੋਇਆ ਹੈ।