ਪੰਜਾਬ ਦੇ ਖਜ਼ਾਨਾ ਦਫਤਰਾਂ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਜੀਪੀ ਫੰਡ ਬਿੱਲ, ਮੈਡੀਕਲ ਦੇ ਬਿੱਲ ਅਤੇ ਹੋਰ ਕਈ ਕਿਸਮ ਦੇ ਬਿਲ, ਵਿੱਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਅਦਾਇਗੀ ਕਰਨ ਤੇ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ। ਜਿਸ ਦੇ ਰੋਸ਼ ਵਜੋਂ ਪੰਜਾਬ ਸੁਬਾਡੀਨੇਟ ਫੈਡਰੇਸ਼ਨ ਚੰਡੀਗੜ੍ਹ ਦੇ ਸੱਦੇ ਤੇ ਪੂਰੇ ਪੰਜਾਬ ਦੇ ਖਜ਼ਾਨਾ ਦਫਤਰਾਂ ਅੱਗੇ ਕੀਤਾ ਗਿਆ ਰੋਸ਼ ਮੁਜਾਰਾ ਅਤੇ ਫੂਕਿਆ ਗਿਆ ਪੰਜਾਬ ਸਰਕਾਰ ਦੇ ਖਜ਼ਾਨਾ ਮੰਤਰੀ ਦਾ ਪੁਤਲਾ

(ਪੰਜਾਬ) ਫਿਰੋਜ਼ਪੁਰ 3 ਜੁਲਾਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਪੰਜਾਬ ਦੇ ਖਜ਼ਾਨਾ ਦਫਤਰਾਂ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਜੀਪੀ ਫੰਡ ਬਿੱਲ ਮੈਡੀਕਲ ਬਿੱਲ ਲੀਵ ਇਨ ਕੈਸ਼ਮੈਂਟ ਦੇ ਬਿੱਲ ਅਤੇ ਹੋਰ ਕਈ ਕਿਸਮ ਦੇ ਬਿੱਲ ਵਿੱਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਅਦਾਇਗੀ ਕਰਨ ਤੇ ਅਨਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ ਜਿਸ ਦੇ ਰੋਸ ਵਜੋਂ ਪੰਜਾਬ ਬਾਡੀਨੇਟ ਫਡੇਸ਼ਨ 1680 22 ਬੀ ਚੰਡੀਗੜ੍ਹ ਸੱਦੇ ਤੇ ਪੂਰੇ ਪੰਜਾਬ ਦੇ ਖਜ਼ਾਨਾ ਦਫਤਰਾਂ ਅੱਗੇ ਰੋਸ ਮੁਜ਼ਾਰਾ ਕਰਕੇ ਪੰਜਾਬ ਸਰਕਾਰ ਦੇ ਖਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ ਗਿਆ ਹੈ ਇਸੇ ਲੜੀ ਦੇ ਤਹਿਤ ਜਿਲਾ ਫਿਰੋਜਪੁਰ ਦੇ ਸਮੂਹ ਪੈਨਸ਼ਨਰ ਅਤੇ ਮੁਲਾਜ਼ਮਾਂ ਵੱਲੋਂ ਸਾਂਝੇ ਫਰੰਟ ਦੇ ਤੌਰ ਤੇ ਇਕੱਠੇ ਹੋ ਕੇ ਸੁਬੇਗ ਸਿੰਘ ਰਾਮ ਪ੍ਰਸ਼ਾਦ ਅਜੀਤ ਸਿੰਘ ਸੋਢੀ ਅਤੇ ਜਸਪਾਲ ਸਿੰਘ ਦੀ ਅਗਵਾਈ ਹੇਠ ਜਿਲਾ ਫਿਰੋਜਪੁਰ ਦੇ ਖਜ਼ਾਨਾ ਦਫਤਰ ਅੱਗੇ ਰੋਸ ਮੁਜਾਰਾ ਕਰਕੇ ਡੀਸੀ ਦਫਤਰ ਦੇ ਬੂਹੇ ਅੱਗੇ ਚੱਕਾ ਜਾਮ ਕਰਕੇ ਪੁਤਲਾ ਫੂਕਿਆ ਗਿਆ ਪ੍ਰੈਸ ਵਿੱਚ ਬਿਆਨ ਜਾਰੀ ਕਰਦਿਆਂ ਬਲਵੰਤ ਸਿੰਘ ਸੰਤ ਰਾਮ ਮਹਿੰਦਰ ਸਿੰਘ ਧਾਲੀਵਾਲ ਸੰਤੋਸ਼ ਕੁਮਾਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾ ਦੀਆਂ ਵੋਟਾਂ ਨਾਲ ਬਣਾਈ ਗਈ ਸਰਕਾਰ ਹੈ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨਾ ਚਾਹੀਦਾ ਸੀ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਮੁਲਾਜ਼ਮਾਂ ਦੇ ਹੱਕ ਖੋਹ ਰਹੀ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮ ਵਿੱਚ ਰੋਸ ਪਾਇਆ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਬਿਨਾਂ ਧਰਨੇ ਤੋਂ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਦੇ ਉਲਟ ਲੁਧਿਆਣਾ ਜਮੀਨੀ ਚੋਣਾਂ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨ ਰਹੀਆਂ ਸਿਹਤ ਵਿਭਾਗ ਐਨਆਰਐ ਚਮ ਅਤੇ ਹੋਰ ਮੁਲਾਜ਼ਮਾਂ ਵੱਲੋਂ ਸ਼ਾਂਤਮਈ ਰੋਸ ਧਰਨੇ ਦੌਰਾਨ ਪੰਜਾਬ ਸਰਕਾਰ ਵੱਲੋਂ ਫੀਮੇਲ ਮੁਲਾਜ਼ਮਾਂ ਨਾਲ ਜੋ ਵਤੀਰਾ ਵਰਤਿਆ ਗਿਆ ਹੈ ਉਹ ਅਤੀ ਨਿੰਦਨਯੋਗ ਹੈ ਉਹਨਾਂ ਦੱਸਿਆ ਕਿ ਅੱਜ ਪੰਜਾਬ ਦੇ ਹਰ ਜਿਲੇ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾ ਰਿਹਾ ਹੈ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਤੋਂ ਫੇਲ ਸਾਬਤ ਹੋ ਚੁੱਕੀ ਹੈ ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਮੁਲਾਜ਼ਮਾਂ ਦੇ ਕਈ ਮਹੀਨਿਆਂ ਤੋਂ ਮੈਡੀਕਲ ਰਿਵਰਸਮੈਂਟ ਦੇ ਬਿੱਲ ਜੀਪੀ ਫੰਡ ਦੀਆਂ ਅਦਾਇਗੀਆਂ ਅਤੇ ਹੋਰ ਕਈ ਕਿਸਮ ਦੇ ਬਿੱਲ ਜੋ ਕਿ ਲਟਕਦੇ ਪਏ ਹਨ ਉਸ ਵਜੋਂ ਕਈ ਮੁਲਾਜ਼ਮਾਂ ਦਾ ਗੁਜ਼ਾਰਾ ਕਰਨਾ ਵੀ ਔਖਾ ਹੋਇਆ ਪਿਆ ਹੈ ਉਹਨਾਂ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਆਉਣ ਵਾਲੇ ਦਿਨਾਂ ਦੇ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਸਮੂਹ ਆਉਟਸੋਰਸ ਅਤੇ ਕੱਚੇ ਕਾਮਿਆਂ ਨੂੰ ਬਿਨਾਂ ਦੇਰੀ ਪੱਕੇ ਨਾ ਕੀਤਾ ਗਿਆ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਗਈ ਡੀਏ ਦੀਆਂ ਕਿਸਤਾਂ ਰਿਲੀਜ਼ ਨਾ ਕੀਤੀਆਂ ਗਈਆਂ ਤਾਂ ਸਮੂਹ ਜਥੇਬੰਦੀਆਂ ਇਕੱਠੀਆਂ ਹੋ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦਾ ਪੂਰਨ ਤੌਰ ਤੇ ਵਿਰੋਧ ਕਰਨਗੀਆਂ ਅਤੇ ਪੰਜਾਬ ਸਰਕਾਰ ਦਾ ਚਿਹਰਾ ਲੋਕਾਂ ਦੇ ਸਾਹਮਣੇ ਨੰਗਾ ਕਰਨਗੀਆਂ ਇਸ ਵਿੱਚੋਂ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਕਮਿਊਨਿਟੀ ਹੈਲਥ ਅਫਸਰ ਜਸਵਿੰਦਰ ਸਿੰਘ ਕੌਰ ਜੀਤ ਸਿੰਘ ਬਲਵਿੰਦਰ ਸਿੰਘ ਮਨਿੰਦਰ ਜੀ ਸਿੰਘ ਸੰਦੀਪ ਸਿੰਘ ਅਜੀਤ ਗਿੱਲ ਓਮ ਪ੍ਰਕਾਸ਼ ਅਤੇ ਸਮੂਹ ਆਸ਼ਾ ਵਰਕਰ ਮੌਜੂਦ ਸਨ




