Uncategorized
ਮਹਾ ਮੁਹਿਮ ਰਾਜਪਾਲ ਅਤੇ ਪ੍ਰਧਾਨ ਭਾਰਤੀ ਰੈਡ ਕ੍ਰਾਸ ਸੋਸਾਇਟੀ ਪੰਜਾਬ ਜੀ ਦੀ ਹਦਾਇਤ ਅਨੁਸਾਰ ਅਤੇ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ ਆਈ ਏ ਐਸ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲਾ ਰੈਡ ਕਰਾਸ ਫਿਰੋਜਪੁਰ ਦੀ ਅਗਵਾਈ ਹੇਠ ਖੂਨ ਦਾਨ ਕੈਂਪ ਦਾ ਕੀਤਾ ਗਿਆ ਆਯੋਜਨ

(ਪੰਜਾਬ) ਫਿਰੋਜਪੁਰ 09 ਮਈ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਮਹਾ ਮੁਹੀਮ ਰਾਜਪਾਲ ਅਤੇ ਪ੍ਰਧਾਨ ਭਾਰਤੀ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਦੀ ਹਦਾਇਤ ਅਨੁਸਾਰ ਪੰਜਾਬ ਰਾਜ ਦੇ ਸਾਰੇ ਜਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਏ ਗਏ। ਇਸੇ ਹੀ ਲੜੀ ਵਿੱਚ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲਾ ਰੈਡ ਕਰਾਸ ਸ਼ਾਖਾ ਫਿਰੋਜ਼ਪੁਰ ਦੀ ਅਗਵਾਈ ਹੇਠ ਬਲੱਡ ਬੈਂਕ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵੀ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਵਲੰਟੀਅਰ ਵਿਸ਼ੇਸ਼ ਕਰਕੇ ਨੌਜਵਾਨਾਂ ਨੇ ਖੂਨਦਾਨ ਦਿੱਤਾ।
ਸ੍ਰੀ ਅਸ਼ੋਕ ਬਹਿਲ ਸੈਕਟਰੀ ਇੰਡੀਅਨ ਰੈਡ ਕ੍ਰਾਸ ਨੇ ਦੱਸਿਆ ਕਿ ਲਗਭਗ 51 ਦੇ ਕਰੀਬ ਵਲੰਟੀਅਰਜ਼ ਨੇ ਖੂਨ ਦਾਨ ਕੀਤਾ ਹੈ। ਖੂਨ ਦਾਨ ਕਰਨ ਵਾਲੇ ਵਲੰਟੀਅਰਜ਼ ਨੂੰ ਖੂਨ ਦਾਨ ਕਰਨ ਦੇ ਉਪਲਕਸ਼ ਵਿੱਚ ਇੱਕ ਸਰਟੀਫਿਕੇਟ ਵੀ ਦਿੱਤਾ ਗਿਆ ਹੈ ਅਤੇ ਉਹਨਾਂ ਦੀ ਸਲਾਂਘਾ ਵੀ ਕੀਤੀ ਗਈ ਹੈ।