Uncategorized

ਸਰਬੱਤ ਦਾ ਭਲਾ ਟਰੱਸਟ ਵੱਲੋਂ 32 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਫਿਰੋਜ਼ਪੁਰ/ਮੱਲਾਂ ਵਾਲਾ ,17 ਅਪ੍ਰੈਲ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਦੁਬੱਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਲਾਂ ਵਾਲਾ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਮੱਲਾਂ ਵਾਲਾ ਇਲਾਕੇ ਨਾਲ ਸਬੰਧਿਤ 32 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ 24 ਹਜ਼ਾਰ ਰੁਪਏ ਦੇ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ ਜਿਨ੍ਹਾਂ ਵਿੱਚ‌ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ 1 ਲੱਖ 34 ਹਜ਼ਾਰ ਰੁਪਏ ਦੀਆਂ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਇਸ ਮੌਕੇ ਪ੍ਰਦੀਪ ਬਹਿਲ,ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Related Articles

Leave a Reply

Your email address will not be published. Required fields are marked *

Back to top button
plz call me jitendra patel