ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਕੋਰਸ ਪੂਰਾ ਹੋਣ ਤੇ ਲਈ ਫਾਈਨਲ ਪ੍ਰੀਖਿਆ

ਲੜਕੇ ਲੜਕੀਆਂ ਨੂੰ ਮੁਫਤ ਤਕਨੀਕੀ ਸਿੱਖਿਆ ਦੇ ਕੇ ਅਪਣੇ ਪੈਰਾਂ ਤੇ ਖੜੇ ਹੋਣ ਦੇ ਯੋਗ ਬਣਾਵਾਂਗੇ-ਡਾ ਐਸ ਪੀ ਸਿੰਘ ਓਬਰਾਏ।
ਫਿਰੋਜ਼ਪੁਰ (ਮੱਖੂ), 18 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਉੱਘੇ ਸਮਾਜਸੇਵੀ ਅਤੇ ਦੁੱਬਈ ਦੇ ਉੱਘੇ ਕਾਰੋਬਾਰੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਵਿੱਚ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਮੁਫਤ ਸਿਖਲਾਈ (ਕੰਪਿਊਟਰ ਕੋਰਸ, ਸਿਲਾਈ ਸੈਂਟਰ, ਬਿਊਟੀ ਪਾਰਲਰ,) ਖੋਲ੍ਹ ਕੇ ਤਕਨੀਕੀ ਸਿੱਖਿਆ ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ ਤਾਂ ਜੋ ਇਹ ਲੜਕੇ ਲੜਕੀਆਂ ਬੇਰੁਜ਼ਗਾਰੀ ਦੀ ਮਾਂਰ ਤੋਂ ਬਚ ਸਕਣ, ਅਤੇ ਵਧੀਆ ਢੰਗ ਨਾਲ ਅਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਦੱਸਿਆ ਗਿਆ ਕਿ ਛੇ ਮਹੀਨੇ ਦਾ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ 32 ਵਿਦਿਆਰਥੀਆ ਦਾ ਫਾਈਨਲ ਪੇਪਰ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਅਤੇ ਸਿੱਖਿਆ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਕੰਪਿਊਟਰ ਟੀਚਰ ਮੈਡਮ ਆਂਚਲ ( ਧਰਮਕੋਟ) ਵੱਲੋਂ ਲਿਆ ਗਿਆ। ਉਹਨਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਵਿਦਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਕੋਰਸ ਪੂਰਾ ਕਰਨ ਉਪਰੰਤ ਪਾਸ ਹੋਣ ਤੇ ਵਿਦਿਆਰਥੀਆਂ ਨੂੰ ਆਈ ਐਸ ਓ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿਚ ਲੋਕ ਇਸ ਦਾ ਲਾਹਾ ਲੈ ਕੇ ਅੱਜ ਵਧੀਆ ਖੁਸਹਾਲ ਜ਼ਿੰਦਗੀ ਜੀ ਰਹੇ ਹਨ।
ਇਸ ਮੌਕੇ ਸ ਇਕਬਾਲ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਮਖੂ,ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ ਕਿਰਨ ਪੇਂਟਰ, ਕੰਪਿਊਟਰ ਟੀਚਰ ਮਨਪ੍ਰੀਤ ਸਿੰਘ ਹਾਜ਼ਰ ਸਨ।