ਸਰਬੱਤ ਦਾ ਭਲਾ ਟਰੱਸਟ ਵੱਲੋ 80 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋ 80 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ
ਫਿਰੋਜਪੁਰ/ਮੱਖੂ, 25 ਸਤੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਮਖੂ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 80 ਜਰੂਰਤਮੰਦ , ਵਿਧਵਾਵਾਂ ਅਤੇ ਅੰਗਹੀਣ ਅਤੇ ਲੋੜਵੰਦ ਪਰਿਵਾਰਾਂ ਨੂੰ 62 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਗੁਰੂਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਵੰਡੇ ਗਏ।
ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਜਦੋਂ ਦੇ ਹੜ੍ਹ ਆਏ ਹਨ ਉਦੋਂ ਤੋਂ ਹੀ ਡਾ ਓਬਰਾਏ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਪਸ਼ੂਆਂ ਲਈ ਚਾਰਾ, ਸੁੱਕਾ ਰਾਸ਼ਨ ਅਤੇ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਨਿਰੰਤਰ ਹੜ੍ਹ ਪੀੜਤਾਂ ਲਈ ਪਹੁੰਚਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ 180 ਲੋੜਵੰਦਾਂ,ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇੱਕ ਲੱਖ 40 ਹਜ਼ਾਰ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਜਾਂਦੇ ਹਨ ਅਤੇ ਜ਼ਿਲ੍ਹੇ ਅੰਦਰ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ ਕਿਰਨ ਪੇਂਟਰ ਅਤੇ ਕੰਪਿਊਟਰ ਟੀਚਰ ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।