ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ
(ਪੰਜਾਬ) ਫਿਰੋਜਪੁਰ/ਤਲਵੰਡੀ ਭਾਈ, 27 ਮਾਰਚ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵੰਡੀ ਭਾਈ ਵਿੱਚ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 15 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਵੱਲੋਂ ਵੰਡੇ ਗਏ।
ਸੰਸਥਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਕੈਂਪ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ, ਇੰਚਾਰਜ ਤਲਵੰਡੀ ਭਾਈ ਮੈਡਮ ਜਸਪ੍ਰੀਤ ਕੌਰ , ਪ੍ਰੇਮ ਮਨਚੰਦਾ ਹਾਜ਼ਰ ਸਨ।