ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ
(ਪੰਜਾਬ)ਫਿਰੋਜ਼ਪੁਰ ,21 ਅਪ੍ਰੈਲ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਉਬਰਾਏ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਇਲਾਕੇ ਨਾਲ ਸਬੰਧਿਤ 30 ਜਰੂਰਤ ਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ । ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਮੈਡਮ ਅਮਰਜੀਤ ਕੌਰ ਛਾਬੜਾ , ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਅਤੇ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰਪਾਲ ਸ਼ਰਮਾ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਸਿਟੀ ਅਤੇ ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਮੈਂਬਰ ਰਣਧੀਰ ਜੋਸ਼ੀ ਵੱਲੋਂ ਦੱਸਿਆ ਗਿਆ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਫਰੀ ਕੰਪਿਊਟਰ ਸੈਂਟਰ , ਫਰੀ ਸਿਲਾਈ ਸੈਂਟਰ, ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਐਂਬੂਲੈਂਸ ਅਤੇ ਜ਼ਿਲੇ ਅੰਦਰ 1 ਲੱਖ 34 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ।
ਇਸ ਮੋਕੇ ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ, ਸ਼ਹਿਰ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰ ਪਾਲ ਸ਼ਰਮਾ , ਇੰਚਾਰਜ ਇਸਤਰੀ ਵਿੰਗ ਛਾਉਣੀ ਅਤੇ ਸਿਟੀ ਮੈਡਮ ਤਲਵਿੰਦਰ ਕੌਰ, ਮੈਂਬਰ ਰਣਧੀਰ ਜੋਸ਼ੀ, ਮਹਾਂਵੀਰ ਸਿੰਘ (ਕਿਰਨ ਪੇਂਟਰ) ਹੋਰ ਪਤਵੰਤੇ ਵੀ ਮੋਜੂਦ ਸਨ।