ਸਰਬੱਤ ਦਾ ਭਲਾ ਟਰੱਸਟ ਵੱਲੋਂ 85 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

(ਪੰਜਾਬ)ਫਿਰੋਜ਼ਪੁਰ/ਮੱਖੂ,23 ਅਪ੍ਰੈਲ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 85 ਜਰੂਰਤਮੰਦ , ਵਿਧਵਾਵਾਂ ਅਤੇ ਅੰਗਹੀਣ ਅਤੇ ਲੋੜਵੰਦ ਪਰਿਵਾਰਾਂ ਨੂੰ 65 ਹਜ਼ਾਰ ਪੰਜ ਸੋ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਗੁਰੂਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਸ: ਜਗਮਿੰਦਰ ਸਿੰਘ ਹੈੱਡ ਕਾਂਸਟੇਬਲ ਸਾਂਝ ਕੇਂਦਰ ਮੱਖੂ, ਹਰਪ੍ਰੀਤ ਕੌਰ ਹੈੱਡ ਕਾਂਸਟੇਬਲ ਮਹਿਲਾ ਮਿੱਤਰ ਸਾਂਝ ਕੇਂਦਰ ਮੱਖੂ ,ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਵੰਡੇ ਗਏ।
ਮੁੱਖ ਮਹਿਮਾਨ ਵਜੋਂ ਪਹੁੰਚੇ ਸ: ਜਗਮਿੰਦਰ ਸਿੰਘ ਹੈੱਡ ਕਾਂਸਟੇਬਲ ਸਾਂਝ ਕੇਂਦਰ ਮੱਖੂ ਵੱਲੋਂ ਡਾ: ਐਸ ਪੀ ਸਿੰਘ ਉਬਰਾਏ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।
ਮੈਡਮ ਛਾਬੜਾ ਵੱਲੋਂ ਦੱਸਿਆ ਗਿਆ ਕਿ ਜਦੋਂ ਵੀ ਕਿਤੇ ਕੁਦਰਤੀ ਆਫ਼ਤ ਆਈ ਹੈ ਤਾਂ ਜਿੱਥੇ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੇਵਾਵਾਂ ਕੀਤੀਆਂ ਜਾਂਦੀਆਂ ਸਨ ਤਾਂ ਸਾਂਝ ਕੇਂਦਰ ਮੱਖੂ ਦੀ ਟੀਮ ਵੱਲੋਂ ਟਰੱਸਟ ਦੀ ਟੀਮ ਨਾਲ ਆਪ ਜਾ ਕੇ ਉਹਨਾਂ ਦਾ ਪੂਰਾ ਸਹਿਯੋਗ ਕੀਤਾ ਜਾਂਦਾ ਰਿਹਾ ਹੈ। ਜਿਸ ਲਈ ਉਹਨਾਂ ਸਾਂਝ ਕੇਂਦਰ ਮੱਖੂ ਦੀ ਟੀਮ ਦਾ ਧੰਨਵਾਦ ਕੀਤਾ ।
ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ: ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ 180 ਲੋੜਵੰਦਾਂ,ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇੱਕ ਲੱਖ 37 ਹਜ਼ਾਰ ਰੁਪਏ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਜਾਂਦੇ ਹਨ ਅਤੇ ਜ਼ਿਲ੍ਹੇ ਅੰਦਰ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਜਗਮਿੰਦਰ ਸਿੰਘ ਹੈੱਡ ਕਾਂਸਟੇਬਲ ਸਾਂਝ ਕੇਂਦਰ ਮੱਖੂ, ਹਰਪ੍ਰੀਤ ਕੌਰ ਹੈੱਡ ਕਾਂਸਟੇਬਲ ਮਹਿਲਾ ਮਿੱਤਰ ਸਾਂਝ ਕੇਂਦਰ ਮੱਖੂ,ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਕਿਰਨ ਪੇਂਟਰ ਅਤੇ ਮਨਪ੍ਰੀਤ ਸਿੰਘ,ਅਰਜਨ ਸਿੰਘ ਹੋਰ ਪਤਵੰਤੇ ਵੀ ਮੌਜੂਦ ਸਨ।