Uncategorized

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

(ਪੰਜਾਬ)ਫਿਰੋਜ਼ਪੁਰ ,25 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁੱਬਈ ਦੇ ਉੱਘੇ ਕਾਰੋਬਾਰੀ ਅਤੇ ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਉਬਰਾਏ ਵੱਲੋਂ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਅਤੇ ਮਮਦੋਟ ਇਲਾਕੇ ਨਾਲ ਸਬੰਧਿਤ 30 ਜਰੂਰਤ ਮੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ । ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਸਿਟੀ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰਪਾਲ ਸ਼ਰਮਾ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਸਿਟੀ ਅਤੇ ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਮੈਂਬਰ ਰਣਧੀਰ ਜੋਸ਼ੀ ਵੱਲੋਂ ਦੱਸਿਆ ਗਿਆ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਫਰੀ ਕੰਪਿਊਟਰ ਸੈਂਟਰ , ਫਰੀ ਸਿਲਾਈ ਸੈਂਟਰ, ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਐਂਬੂਲੈਂਸ ਅਤੇ ਜ਼ਿਲੇ ਅੰਦਰ 1 ਲੱਖ 36 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ।
ਇਸ ਮੋਕੇ ਸਿਟੀ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰ ਪਾਲ ਸ਼ਰਮਾ , ਇੰਚਾਰਜ ਇਸਤਰੀ ਵਿੰਗ ਛਾਉਣੀ ਅਤੇ ਸਿਟੀ ਮੈਡਮ ਤਲਵਿੰਦਰ ਕੌਰ, ਮੈਂਬਰ ਰਣਧੀਰ ਜੋਸ਼ੀ, ਹੋਰ ਪਤਵੰਤੇ ਵੀ ਮੋਜੂਦ ਸਨ।

Related Articles

Leave a Reply

Your email address will not be published. Required fields are marked *

Back to top button

Compare Listings

Title Price Status Type Area Purpose Bedrooms Bathrooms
plz call me jitendra patel