Uncategorized

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ (ਸੋਢੇ ਵਾਲਾ) ਫਿਰੋਜਪੁਰ ਵਿਖੇ ਬੀਐਸਸੀ ਨਰਸਿੰਗ(2021-2025)6ਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ (ਸੋਢੇ ਵਾਲਾ) ਫਿਰੋਜਪੁਰ ਵਿਖੇ ਬੀਐਸਸੀ ਨਰਸਿੰਗ(2021-2025)6ਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

(ਪੰਜਾਬ) ਫਿਰੋਜ਼ਪੁਰ 20 ਮਈ ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ, ਫਿਰੋਜਪੁਰ ਵਿਖੇ ਬੀ.ਐੱਸ.ਸੀ ਨਰਸਿੰਗ (2021-25) 6th ਸਮੈਸਟਰ ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਸੀਰਤ ਫਿਆਜ ਸਪੁੱਤਰੀ ਫਿਆਜ ਅਹਿਮਦ ਨੇ ਪਹਿਲੇ ਦਰਜੇ, ਪਰਵੀਨ ਰਾਣੀ ਸਪੁੱਤਰੀ ਕਰਨੈਲ ਸਿੰਘ ਨੇ ਦੂਜੇ ਦਰਜੇ, ਸ਼ਾਇਸ਼ਤਾ ਬਸ਼ੀਰ ਸਪੁੱਤਰੀ ਬਸ਼ੀਰ ਅਹਿਮਦ ਸੌਫੀ ਨੇ ਤੀਜੇ ਦਰਜੇ ਵਿੱਚ ਪ੍ਰਿੱਖਿਆ ਪਾਸ ਕੀਤੀ। ਸ਼੍ਰੀ ਧਰਮਪਾਲ ਬਾਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ, ਫਿਰੋਜਪੁਰ) ਵੱਲੋ ਵਿਦਿਆਰਥੀਆ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇ ਵਧਾਈ ਦੇ ਪਾਤਰ ਹਨ।ਉਹਨਾ ਵੱਲੋ ਕਿਹਾ ਗਿਆ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ। ਪੜ੍ਹਾਈ ਦੁਨੀਆ ਵਿੱਚ ਅਗਾਹ ਵਧਣ ਤੇ ਗਿਆਨਵਾਨ ਬਣਾ ਕੇ ਜਿੰਦਗੀ ਵਿੱਚ ਅੱਗੇ ਵਧਣ ਦੇ ਕਾਬਲ ਬਣਾਉਦੀ ਹੈ। ਅੱਜ ਦੇ ਮੋਡਰਨ ਯੁੱਗ ਵਿੱਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਹਨਾ ਵੱਲੋ ਸਮੇ ਸਮੇ ਤੇ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਉਪਰਾਲੇ ਕੀਤੇ ਜਾਦੇ ਹਨ ਜਿਸ ਦੇ ਨਤੀਜੇ ਵਜੋ ਉਹਨਾ ਵੱਲੋ ਸਿੱਖਿਆ ਦੇ ਖੇਤਰ ਵਿੱਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਹੈ। ਪ੍ਰਿੰਸੀਪਲ ਡਾਂ; ਮਨਜੀਤ ਕੌਰ ਸਲਵਾਨ ਵੱਲੋ ਬੱਚਿਆ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਹ ਸਟਾਫ ਅਤੇ ਬੱਚਿਆ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਹਨਾ ਵੱਲੋ ਸਟਾਫ ਅਤੇ ਵਿਦਿਆਰਥੀਆ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਤਾ ਜੋ ਹੋਰ ਵੀ ਵਧੀਆ ਨਤੀਜੇ ਲਿਆਦੇ ਜਾ ਸਕਣ ਅਤੇ ਬੱਚਿਆ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਪਿਛਲੇ ਲਗਭਗ 16 ਸਾਲਾ ਤੋ ਮੈਡੀਕਲ ਖੇਤਰ ਵਿੱਚ, ਬੱਚਿਆ ਨੂੰ ਨਰਸਿੰਗ ਕਿੱਤੇ ਦੇ ਨਾਲ –ਨਾਲ ਸਮਾਜ ਵਿੱਚ ਵਿਚਰਨ ਦੀ ਸਿੱਖਿਆ ਦਿੰਦਾ ਰਿਹਾ ਹੈ ਅਤੇ ਸਟਾਫ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ ਅਤੇ ਵਿਦਿਆਰਥੀਆ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਾ ਹੈ।ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਇੰਦਰਜੀਤ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ, ਸ਼ੰਤੋਸ਼ ਰਾਣੀ, ਹਰਵਿੰਦਰ ਕੋਰ, ਮੁਸਕਾਨ, ਸੰਜੀਵੀਨੀ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਅਮਨਦੀਪ ਕੌਰ,ਚਰਨਜੀਤ ਕੌਰ,ਬਲਵਿੰਦਰ ਕੌਰ, ਗਗਨਦੀਪ ਕੌਰ, ਰਮਨਦੀਪ ਸਿੰਘ, ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

Related Articles

Leave a Reply

Your email address will not be published. Required fields are marked *

Back to top button
plz call me jitendra patel