ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ।
(ਪੰਜਾਬ) ਫਿਰੋਜ਼ਪੁਰ 28 ਜਨਵਰੀ, 2025 (ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ)
ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਦਾਸ ਐਂਡ ਬਰਾਊਨ ਵਰਲਡ ਸਕੂਲ, ਫਿਰੋਜਪੁਰ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਬਲਾਕ ਪੱਧਰ ਤੇ ਜੇਤੂ ਟੀਮਾਂ ਦੇ ਕਵਿੱਜ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ। ਇਸ ਪ੍ਰੋਗਰਾਮ ਵਿੱਚ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੀ ਬਤੌਰ ਮਹਿਮਾਨ ਹਾਜ਼ਰ ਸਨ। ਇਸ ਤੋਂ ਇਲਾਵਾ ਮੈਡਮ ਅਨੁਰਾਧਾ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਡਾ. ਰਜ਼ੇਸ਼ ਕੁਮਾਰ ਚੰਡੇਲ, ਪ੍ਰਿੰਸੀਪਲ, ਡਾ. ਸੈਲੀਨ, ਵਾਈਸ ਪ੍ਰਿੰਸੀਪਲ ਅਤੇ ਉਹਨਾਂ ਦੀ ਸਮੁੱਚੀ ਟੀਮ, ਦਾਸ ਐਂਡ ਬਰਾਊਨ ਵਰਲਡ ਸਕੂਲ, ਫਿਰੋਜਪੁਰ ਵੀ ਹਾਜ਼ਰ ਸਨ। ਜਾਣਕਾਰੀ ਮੁਤਾਬਕ ਦੱਸਿਆ ਗਿਆ ਕਿ ਇਹ ਮੁਕਾਬਲੇ ਮਿਤੀ 21 ਜਨਵਰੀ, 2025 ਤੋਂ ਸ਼ੁਰੂ ਕੀਤੇ ਗਏ ਹਨ। ਜਿਹਨਾਂ ਵਿੱਚ ਡਿਬੇਟ, ਡੈਕਲਾਮੇਸ਼ਨ, ਕਵਿਤਾ ਮੁਕਾਬਲੇ, ਸਲੋਗਨ ਲੇਖ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਕਵਿੱਜ ਮੁਕਾਬਲੇ ਕਰਵਾਏ ਗਏ। ਜਿਹਨਾਂ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਕਵਿੱਜ ਮੁਕਾਬਲੇ ਬਲਾਕ ਪੱਧਰ ਤੇ ਕਰਵਾਏ ਗਏ ਅਤੇ ਬਲਾਕ ਪੱਧਰ ਤੇ ਜੇਤੂ ਟੀਮਾਂ ਦਾ ਅੱਜ ਫਾਇਨਲ ਵਿੱਚ ਮੁਕਾਬਲਾ ਕਰਵਾਇਆ। ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਾਰੀ ਕੀਤੇ ਗਏ।
ਇਸ ਦੇ ਇਲਾਵਾ ਮਾਨਯੋਗ ਮੈਬਰ ਸਕੱਤਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਜ਼ੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਸ੍ਰੀ ਸਤਨਾਮ ਸਿੰਘ, ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ।