ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਾਥੀ ਮੁਹਿੰਮ ਦੇ ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਕੀਤਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਾਥੀ ਮੁਹਿੰਮ ਦੇ ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਕੀਤਾ ਆਯੋਜਨ।
(ਪੰਜਾਬ)ਫਿਰੋਜ਼ਪੁਰ 23 ਮਈ, 2025 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਰਹਿਨੁਮਾਈ ਹੇਠ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਾਥੀ ਮੁਹਿੰਮ ਦੇ ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ “ਸਾਥੀ ਮੁਹਿੰਮ” ਕਮੇਟੀ ਦੇ ਸਾਰੇ ਮੈਂਬਰ ਮੌਜੂਦ ਸਨ। ਜੱਜ ਸਾਹਿਬ ਵੱਲੋਂ ਓਰੀਐਨਟੇਸ਼ਨ ਪ੍ਰੋਗਰਾਮ ਵਿੱਚ ਕਮੇਟੀ ਦੇ ਮੈਂਬਰਾਂ ਨੂੰ ਮੁਹਿੰਮ ਦੀ ਕਾਰਗੁਜਾਰੀ ਬਾਰੇ ਚਰਚਾ ਕੀਤੇ ਅਤੇ ਇਸ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਜੱਜ ਸਾਹਿਬ ਨੇ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਡਿਊਟੀਆਂ ਲਗਾਈਆਂ ਅਤੇ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ।