Uncategorized

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਜ਼ੀਦਪੁਰ ਵਿੱਚ ਕੀਤਾ ਜਾਗਰੂਕਤਾ ਸੈਮੀਨਾਰ

ਫਿਰੋਜ਼ਪੁਰ 28 ਮਈ, 2025 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਦੇ ਦਿਸ਼ਾਂ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਜੀਦਪੁਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਮਿਸ ਅਨੁਰਾਧਾ ਜੀਆਂ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲੇ ਗਏ ਹਨ। ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ਤੇ ਜ਼ੋਰ ਦਿੱਤਾ ਜਾਂਦਾ ਹੈ। ਇਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸਮੇਂ-ਸਮੇਂ ਸਿਰ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਮਿਤੀ 13.09.2025 ਨੂੰ ਲਗਾਈ ਜਾ ਰਹੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਮਿਸ ਅਨੁਰਾਧਾ ਜੀ ਨੇ ਅੱਗੇ ਇਹ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ, ਮਿਡੀਏਸ਼ਨ ਸੈਂਟਰ, ਪੋਕਸੋ ਐਕਟ ਅਤੇ ਨਸ਼ਿਆਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 15100 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ। ਅੰਤ ਵਿੱਚ ਇਸ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।

Related Articles

Leave a Reply

Your email address will not be published. Required fields are marked *

Back to top button
plz call me