ਮਿਸ਼ਨ ਫਤਹਿ : ਸਿਹਤ ਵਿਭਾਗ ਮੋਗਾ ਨੇ ਅੱਜ ਤੱਕ 1 ਲੱਖ 68 ਹਜ਼ਾਰ 210 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ-ਸਿਵਲ ਸਰਜਨ

ਮੋਗਾ, 1 ਜੁਲਾਈ: [ ਕੈਪਟਨ ਸੁਭਾਸ਼ ਚੰਦਰ ਸ਼ਰਮਾ ]:=
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਅੱਜ 617 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਿੱਚ 34 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 68 ਹਜ਼ਾਰ 210 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 1 ਲੱਖ 18 ਹਜ਼ਾਰ 47 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 111 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਅੱਜ 4 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 8564 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨ੍ਹਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨ੍ਹਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ : ਪੰਜਾਬ ਪੁਲਿਸ ਵਿੱਚ ਆ ਰਹੀ ਭਰਤੀ ਦੀ ਮੁਫ਼ਤ ਤਿਆਰੀ ਕਰਵਾਏਗਾ ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ

Thu Jul 1 , 2021
👉ਚਾਹਵਾਨ ਨੌਜਵਾਨ 5 ਜੁਲਾਈ ਤੋਂ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ 👉ਨੌਜਵਾਨ ਇਸ ਸੁਨਹਿਰੀ ਮੌਕੇ ਦਾ ਉਠਾਉਣ ਲਾਭ-ਇਕਬਾਲ ਸਿੰਘ ਮੋਗਾ 1 ਜੁਲਾਈ [ਕੈਪਟਨ ਸੁਭਾਸ਼ ਚੰਦਰ ਸ਼ਰਮਾ ਸੰਪਾਦਕ ਪੰਜਾਬ] := ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। […]

You May Like

Breaking News

advertisement