ਮਿਸ਼ਨ ਫਤਹਿ :ਸਿਹਤ ਵਿਭਾਗ ਮੋਗਾ ਨੇ ਅੱਜ ਤੱਕ 1 ਲੱਖ 68 ਹਜ਼ਾਰ 812 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ-ਸਿਵਲ ਸਰਜਨ

ਮੋਗਾ : ਕੈਪਟਨ

ਮੋਗਾ, 2 ਜੁਲਾਈ: ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 602 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 34 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 68 ਹਜ਼ਾਰ 812 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 18 ਹਜ਼ਾਰ 247 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 110 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 8570 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਗੁਰਪ੍ਰੀਤ ਭੁੱਲਰ ਨੂੰ ਐਨ.ਐਚ.ਐਮ. ਇੰਪਲਾਇਜ ਯੂਨੀਅਨ ਪੰਜਾਬ ਦਾ ਕਾਰਜਕਾਰੀ ਸੂਬਾ ਪ੍ਰਧਾਨ ਚੁਣਿਆ

Fri Jul 2 , 2021
ਮੋਗਾ : [ਕੈਪਟਨ ਸੁਭਾਸ਼ ਚੰਦਰ ਸ਼ਰਮਾ]:=ਸਿਹਤ ਵਿਭਾਗ ਪੰਜਾਬ ਅਧੀਨ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਤਹਿਤ ਕੰਮ ਕਰਦੇ ਸਮੂਹ ਕਰਮਚਾਰੀਆਂ ਦੀ ਸੂਬਾ ਪੱਧਰੀ ਮੀਟਿੰਗ ਜੂਮ ਐਪ ਰਾਹੀਂ ਹੋਈ। ਇਸ ਮੀਟਿੰਗ ਵਿੱਚ ਸਰਵਸੰਮਤੀ ਨਾਲ ਸ਼੍ਰੀ ਗੁਰਪ੍ਰੀਤ ਭੁੱਲਰ (ਸ਼੍ਰੀ ਮੁਕਤਸਰ ਸਾਹਿਬ) ਨੂੰ ਸੂਬਾ ਪੱਧਰੀ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ। ਇਸ ਮੋਕੇ ਸ਼੍ਰੀ ਅਵਤਾਰ ਸਿੰਘ ਚੀਫ […]

You May Like

advertisement