ਫਿਰੋਜ਼ਪੁਰ ਵਿੱਚ 10ਵੀਂ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਦਾ ਮਹੱਤਵਪੂਰਨ ਯੋਗਦਾਨ- ਡਾ. ਸਤਿੰਦਰ ਸਿੰਘ।

ਖਿਡਾਰੀਆਂ ਨੇ ਦਿਖਾਇਆ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ।

(ਪੰਜਾਬ) ਫਿਰੋਜਪੁਰ 25 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

     ਜ਼ਿਲ੍ਹਾ ਐਮੇਚਿਓਰ ਵੁਸ਼ੂ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ 10ਵੀਂ ਜ਼ਿਲ੍ਹਾ ਫਿਰੋਜ਼ਪੁਰ ਵੁਸ਼ੂ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਚੈਂਪੀਅਨਸ਼ਿਪ 2026 ਦਾ ਆਯੋਜਨ ਸਕੂਲ ਆਫ ਐਮੀਨੈਂਸ, ਫਿਰੋਜ਼ਪੁਰ ਵਿਖੇ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ 15 ਸਕੂਲਾਂ ਅਤੇ ਕਲੱਬਾਂ ਦੇ ਲਗਭਗ 72 ਖਿਡਾਰੀਆਂ ਨੇ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਟੂਰਨਾਮੈਂਟ ਦਾ ਉਦਘਾਟਨ ਸ਼੍ਰੀ ਮੋਹਿਤ ਗਰਗ, ਡਾਇਰੈਕਟਰ ਸ਼ਾਂਤੀ ਵਿਦਿਆ ਮੰਦਰ ਵੱਲੋਂ ਕੀਤਾ ਗਿਆ।

ਇਨਾਮ ਵੰਡ ਸਮਾਰੋਹ ਮੌਕੇ ਡਾ. ਸਤਿੰਦਰ ਸਿੰਘ, ਨੈਸ਼ਨਲ ਅਵਾਰਡੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਫਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ
ਸ਼੍ਰੀ ਸੁਨੀਲ ਸ਼ਰਮਾ (ਸੇਵਾਮੁਕਤ ਡਿਪਟੀ ਡਾਇਰੈਕਟਰ, ਖੇਡਾਂ, ਪੰਜਾਬ) ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।

  ਆਪਣੇ ਸੰਬੋਧਨ ਦੌਰਾਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਟੁੱਟ ਹਿੱਸਾ ਹਨ। ਖੇਡਾਂ ਸਿਰਫ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਮਜ਼ਬੂਤੀ, ਅਨੁਸ਼ਾਸਨ, ਟੀਮ ਵਰਕ ਅਤੇ ਆਤਮ ਵਿਸ਼ਵਾਸ ਨੂੰ ਵੀ ਵਿਕਸਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

    ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਕੋਚ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਖਿਡਾਰੀਆਂ ਵੱਲੋਂ ਬੇਹਤਰੀਨ ਤਕਨੀਕੀ ਦਾਅਵਾਂ ਅਤੇ ਉੱਚ ਪੱਧਰੀ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ। ਟੀਮ ਨਤੀਜਿਆਂ ਵਿੱਚ ਸ਼ਾਂਤੀ ਵਿਦਿਆ ਮੰਦਰ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਕੇ-10 ਮਾਰਸ਼ਲ ਆਰਟਸ ਐਂਡ ਫਿਟਨੈਸ ਕਲੱਬ ਦੂਜੇ ਅਤੇ ਮਾਤਾ ਸਾਹਿਬ ਕੌਰ ਸਕੂਲ ਨੇ ਤੀਜੇ ਸਥਾਨ ‘ਤੇ ਕਬਜ਼ਾ ਕੀਤਾ।

  ਉਨ੍ਹਾਂ ਹੋਰ ਦੱਸਿਆ ਕਿ ਸੋਨ ਤਗਮਾ ਜੇਤੂ ਖਿਡਾਰੀ ਆਉਣ ਵਾਲੀ ਸਟੇਟ ਵੁਸ਼ੂ ਚੈਂਪੀਅਨਸ਼ਿਪ 2026 ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਜੇਤੂ ਖਿਡਾਰੀਆਂ ਅਤੇ ਸਹਿਯੋਗੀ ਕੋਚਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।

ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜੇਸ਼ ਮਹਿਤਾ ਅਤੇ  ਸਟਾਫ ਦਾ ਵਿਸ਼ੇਸ਼ ਯੋਗਦਾਨ ਰਿਹਾ।

ਸਮਾਗਮ ਦੌਰਾਨ ਮੁੱਖ ਇੰਸਟ੍ਰਕਟਰ ਕ੍ਰਿਸ਼ਨ ਕੁਮਾਰ, ਖਜ਼ਾਨਚੀ ਸ਼੍ਰੀਮਤੀ ਪਾਰੁਲ ਮਹਿਤਾ, ਕੋਚ ਪਾਰੁਲ ਮਹਿਤਾ, ਡਿੰਪਲ ਰਾਣੀ,ਤਕਨੀਕੀ ਵਿਸ਼ਾਲ ਕੰਬੋਜ, ਕੋਚ ਸ਼ਿਵਮ, ਕੋਚ ਜਸ਼ਨਦੀਪ ਸਿੰਘ, ਕੋਚ ਸਾਹਿਲ, ਕੋਚ ਬਲਵੀਰ ਅਤੇ ਕੋਚ ਖੁਸ਼ੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।
ਚੈਂਪੀਅਨਸ਼ਿਪ ਦਾ ਸਮਾਪਨ ਰਾਸ਼ਟਰੀ ਗੀਤ ਅਤੇ ਖਿਡਾਰੀਆਂ ਦੇ ਉਤਸ਼ਾਹ ਭਰੇ ਜੈਕਾਰਿਆਂ ਨਾਲ ਕੀਤਾ ਗਿਆ। ਸਮੂਹ ਹਾਜ਼ਰੀਨ ਨੇ ਇਸ ਸਫਲ ਆਯੋਜਨ ਲਈ ਜ਼ਿਲ੍ਹਾ ਐਮੇਚਿਓਰ ਵੁਸ਼ੂ ਐਸੋਸੀਏਸ਼ਨ ਫਿਰੋਜ਼ਪੁਰ ਦੀ ਭਰਪੂਰ ਪ੍ਰਸ਼ੰਸਾ ਕੀਤੀ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਜ਼ਿਲ੍ਹਾ ਚੋਣ ਅਫ਼ਸਰ

Mon May 25 , 2026
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ (ਪੰਜਾਬ)ਫ਼ਿਰੋਜ਼ਪੁਰ, 25 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}:= ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। […]

You May Like

Breaking News

advertisement