ਕੌਮੀ ਲੋਕ ਅਦਾਲਤ ਵਿੱਚ 12767 ਕੇਸਾਂ ਦਾ ਕੀਤਾ ਗਿਆ ਨਿਪਟਾਰਾ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

ਕੌਮੀ ਲੋਕ ਅਦਾਲਤ ਵਿੱਚ 12767 ਕੇਸਾਂ ਦਾ ਕੀਤਾ ਗਿਆ ਨਿਪਟਾਰਾ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ।

ਫਿਰੋਜ਼ਪੁਰ 09 ਦਸੰੰਬਰ, 2023 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 29 ਬੈਂਚ ਬਣਾਏ ਗਏ ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ । ਇਸ ਤੋਂ ਇਲਾਵਾ 1 ਕੰਜਿਊਮਰ ਕੋਰਟ ਵਿਖੇ ਅਤੇ 10 ਰੈਵੇਨਿਊ ਅਦਾਲਤਾਂ ਦੇ ਬੈਂਚ ਵੀ ਬਣਾਏ ਗਏ। ਇਸ ਲੋਕ ਅਦਾਲਤ ਵਿੱਚ ਕੁੱਲ 17745 ਕੇਸ ਲਗਾਏ ਗਏ ਜਿਹਨਾਂ ਵਿੱਚੋਂ 12767 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਸੋ ਨਿਪਟਾਰਾ ਕੀਤੇ ਗਏ ਕੇਸ ਕੁੱਲ ਲਗਾਏ ਗਏ ਕੇਸਾਂ ਦਾ 72# ਕੇਸ ਹਨ । ਨਿਪਟਾਰਾ ਕੀਤੇ ਗਏ ਕੇਸਾਂ ਵਿੱਚੋਂ 2088 ਕੇਸ ਜ਼ੋ ਕਿ ਅਦਾਲਤਾਂ ਦੇ ਲੰਭਿਤ ਕੇਸ ਹਨ, ਸੋ ਇਸ ਤਰ੍ਹਾਂ ਇਸ ਲੋਕ ਅਦਾਲਤ ਦੇ ਰਾਹੀਂ ਜ਼ਿਲ੍ਹ੍ਹਾ ਫਿਰੋਜ਼ਪੁਰ ਕਚਹਿਰੀਆਂ ਦੇ ਲੰਬਿਤ ਮਾਮਲਿਆਂ ਦੀ ਸੂਚੀ ਵਿੱਚ ਕਮੀ ਆਈ ਹੈ ਅਤੇ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 46,38,14,696/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।
ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ-ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ।
ਇਸ ਮੌਕੇ ਸ੍ਰੀਮਤੀ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਇਸ ਦੇ ਨਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਕੋਰਟ ਕੰਪਲੈਕਸ ਵਿੱਚ ਸਾਰੇ ਬੈਂਚ ਦੇ ਪ੍ਰਸਾਇਡਿੰਗ ਅਫਸਰਾਂ, ਮੈਬਰਾਂ ਅਤੇ ਸਟਾਫ ਲਈ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਆਮ ਜਨਤਾ ਲਈ ਵੀ ਚਾਹ ਅਤੇ ਬਿਸਕੁਟ ਦਾ ਲੰਗਰ ਵੀ ਲਗਾਇਆ ਗਿਆ। ਅੰਤ ਵਿੱਚ ਜੱਜ ਸਾਹਿਬਾਨ ਜੀ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਸਾਲ 2024 ਵਿੱਚ ਵੀ ਇਸ ਤਰ੍ਹਾਂ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ ਜਿਸ ਬਾਰੇ ਪ੍ਰੈਸ ਮੀਡਿਆ ਅਤੇ ਸੋਸ਼ਲ ਮੀਡਿਆ ਦੇ ਮਾਧਿਅਮ ਰਾਹੀਂ ਸੂਚਿਤ ਕਰ ਦਿੱਤਾ ਜਾਵੇਗਾ।
ਝ਼ਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

देहरादून: रिलायंस ज्वैलरी शोरूम में 20 करोड़ की डकैती का एक और आरोपी अरेस्ट, मुठभेड़ में लगी गोली,

Sat Dec 9 , 2023
वी वी न्यूज देहरादून: रिलायंस ज्वैलरी शोरूम डकैती मामले में दून पुलिस और एसटीएफ ने बड़ी कार्रवाई की है। डकैती की घटना में शामिल दो लाख रुपए के इनामी आरोपी विक्रम को यूपी से अरेस्ट किया गया। इसके बाद देर रात को विक्रम को प्रेमनगर के जंगल एरिया में हथियार […]

You May Like

advertisement