18 ਜੁਲਾਈ ਦੀ ਸੰਗਰੂਰ ਵਿਖੇ ਸੂਬਾਈ-ਰੈਲੀ ਲਈ ਡੀ.ਟੀ.ਅੈੱਫ਼. ਨੇ ਆਰੰਭੀਆਂ ਤਿਆਰੀਆਂ

ਸੂਬੇ ਭਰ ਤੋਂ ਅਧਿਆਪਕ ਵੱਡੀ ਗਿਣਤੀ ‘ਚ ਹੋਣਗੇ ਸ਼ਾਮਲ

ਮੋਗਾ:01 ਜੁਲਾਈ (ਕੈਪਟਨ ਸੁਭਾਸ਼ ਚੰਦਰ ਸ਼ਰਮਾ ) ਅੱਜ ਇੱਥੇ ਸਥਾਨਕ ਨੇਚਰ ਪਾਰਕ ਵਿਖੇ ਡੈਮੋਕਰੇਟਿਕ ਟੀਚਰਜ਼ ਫਰੰਟ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਦੀ ਅਗਵਾਈ ਵਿੱਚ ਜ਼ਿਲ੍ਹਾ ਕਮੇਟੀ ਮੀਟਿੰਗ ਹੋਈ। ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਪੰਜਾਬ ਸਰਕਾਰ ਦੁਆਰਾ ਵਾਰ ਵਾਰ ਅਣਗੌਲਿਆ ਕਰਨ ਦੇ ਖਿਲਾਫ਼ 18 ਜੁਲਾਈ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਸੂਬਾਈ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਮੀਟਿੰਗ ਕਰਕੇ ਤਿਆਰੀਆਂ ਜ਼ੋਰਾਂ ਨਾਲ ਵਿੱਢ ਦਿੱਤੀਆਂ ਹਨ। ਜਿਸ ਤਹਿਤ ਅੱਜ ਮੀਟਿੰਗ ਵਿੱਚ ਪਹੁੰਚੀ ਡੀ.ਟੀ.ਐੱਫ਼. ਦੀ ਜ਼ਿਲੇ ਅਤੇ ਬਲਾਕਾਂ ਦੀ ਲੀਡਰਸ਼ਿਪ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁਲਾਜ਼ਮ ਮਾਰੂ ਚਿਹਰਾ ਨੰਗਾ ਕਰਨ ਲਈ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਰੈਲੀ ਵਿੱੱਚ ਵੱਡੀ ਪੱਧਰ ‘ਤੇ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਸੰਪਰਕ ਮੁਹਿੰਮਾਂ, ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਨੇ ਦੱਸਿਆ ਕਿ ਸਰਕਾਰ ਨੇ ਮੁਲਾਜ਼ਮਾਂ ਦੇ ਡੀ.ਏ. ਦੇ ਕਰੋੜਾਂ ਰੁਪਏ ਜਿੱਥੇ ਖੂਹ ਖਾਤੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਪੇਅ-ਕਮਿਸ਼ਨ ਦੀ ਰਿਪੋਰਟ ‘ਹਾਥੀ ਦੇ ਦੰਦ ਖਾਣ ਨੂੰ ਹੋਰ ਅਤੇ ਦਿਖਾਉਣ ਨੂੰ ਹੋਰ’ ਵਾਂਗ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਅਨੇਕਾਂ ਭੱਤੇ ਕੱਟ ਕੇ ਇਕ ਹੱਥ ਦੇਣ ਅਤੇ ਦੂਜੇ ਹੱਥ ਲੈਣ ਦੀ ਚਾਲ ਖੇਡ ਰਹੀ ਹੈ ਜਿਸ ਨੂੰ ਸਮੁੱਚਾ ਮੁਲਾਜ਼ਮ ਭਾਈਚਾਰਾ ਕਦੇ ਵੀ ਸਹਿਣ ਨਹੀ਼ ਕਰੇਗਾ। ਸਰਕਾਰ ਨਵੀਂ ਸਿੱਖਿਆ ਨੀਤੀ ਦੀਆਂ ਸਿਫਾਰਸ਼ਾਂ ਲਾਗੂ ਕਰਕੇ ਸਰਕਾਰੀ ਸਿੱਖਿਆ ਅਤੇ ਮਹਿਕਮੇ ਦਾ ਭੋਗ ਪਾਉਣ ਲੱਗੀ ਹੋਈ ਹੈ। ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਕੇਂਦਰੀ ਪੈਟਰਨ ਰਾਹੀਂ ਨਿਸ਼ਚਤ ਕਰਕੇ ਜਿੱਥੇ ਮੁਲਜ਼ਮਾਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ ਉੱਥੇ ਪਿਛਲੇ 18 ਸਾਲਾਂ ਤੋਂ ਸਕੂਲਾਂ ਅੰਦਰ ਛੇ ਹਜ਼ਾਰ ‘ਤੇ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਉਨ੍ਹਾਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ ਜਿਸ ਨੇ ਸਰਕਾਰ ਦਾ ਲੋਕ ਦੋਖੀ ਚਿਹਰਾ ਵੀ ਨੰਗਾ ਕੀਤਾ ਹੈ। ਜ਼ਿਲ੍ਹਾ ਮੀਤ ਪ੍ਰਧਾਨ ਸੁਖਪਾਲਜੀਤ ਮੋਗਾ ਤੇ ਵਿੱਤ ਸਕੱਤਰ ਗੁਰਮੀਤ ਝੋਰੜਾਂ ਨੇ ਮੰਗ ਕਰਦਿਆਂ ਕਿਹਾ ਸਰਕਾਰ ਮੁਲਾਜ਼ਮਾਂ ਦਾ ਬੁਢਾਪਾ ਰੋਲਣ ਵਾਲੀ ਨਵੀਂ ਪੈਨਸ਼ਨ ਸਕੀਮ ਤੁਰੰਤ ਬੰਦ ਕਰੇ ਅਤੇ ਸਮੁੱਚੇ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਲਾਗੂ ਕਰੇ। ਸਕੂਲਾਂ ਅੰਦਰ ਸੁਖਾਵਾਂ ਮਹੌਲ ਬਨਾਉਣ ਲਈ ਦਬਸ਼ ਭਰੇ ਮਹੌਲ ਸਮੇਤ ਪ੍ਰੋਜੈਕਟਾਂ ਅਤੇ ਤਜਰਬਿਆਂ ਦੀ ਨੀਤੀ ਬੰਦ ਕਰੇ। ਅਧਿਆਪਕਾਂ ਨੂੰ ਸਿਲੇਬਸ ਅਨੁਸਾਰ ਪੜਾਉਣ ਦਿੱਤਾ ਜਾਵੇ। ਆਨਲਾਈਨ ਸਿੱਖਿਆ ਬੰਦ ਕਰਕੇ ਪੂਰੇ ਪ੍ਰਬੰਧਾਂ ਤਹਿਤ ਵਿਦਿਆਰਥੀਆਂ ਸਮੇਤ ਸਕੂਲ ਖੋਲੇ। ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ‘ਤੇ ਪੱਕਾ ਕਰੇ। ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰੇ। ਤਨਖਾਹ ਕਮਿਸ਼ਨ ਮੁਲਾਜ਼ਮ ਮਾਰੂ ਦੀ ਥਾਂ ਮੁਲਾਜ਼ਮ-ਪੱਖੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਕਤ ਮੰਗਾਂ ਪ੍ਰਤੀ ਸਰਕਾਰ ਦੀ ਟਾਲ਼ ਮਟੋਲ਼ ਦੀ ਨੀਤੀ ਖਿਲਾਫ਼ 18 ਜੁਲਾਈ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਸੂਬਾ ਪੱਧਰੀ ਰੈਲੀ ਵਿੱੱਚ ਜ਼ਿਲ੍ਹਾ ਮੋਗਾ ਦੇ ਸਾਰੇ ਬਲਾਕਾਂ ਵਿਚੋਂ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਮੇਂ ਸਹਾਇਕ ਸਕੱਤਰ ਸੁਖਵਿੰਦਰ ਘੋਲੀਆ ਤੇ ਅਮਰਦੀਪ ਬੁੱਟਰ ਨੇ ਕਿਹਾ ਕਿ 11 ਜੁਲਾਈ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਬਠਿੰਡਾ ਦਫਤਰ ਅੱਗੇ ਰੱਖੀ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਸੂਬਾ ਪੱਧਰੀ ਸੱਦੇ ਤੇ ਰੈਲੀ ਵਿੱੱਚ ਡੀ.ਟੀ.ਐੱਫ਼ ਵੱਲੋਂ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਈ ਜਾਵੇਗੀ ਕੱਚੇ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਨੂੰ ਡੀ.ਟੀ.ਅੈੱਫ. ਜ਼ਿਲ੍ਹਾ ਇਕਾਈ ਮੋਗਾ ਵੱਲੋਂ ਹਮਾਇਤੀ ਮੋਢਾ ਦਿੰਦਿਆਂ ਜੱਥੇਬੰਦੀ ਵੱਲੋਂ ਜਿਲ੍ਹੇ ਦੇ ਸਮੂਹ ਪੱਕੇ ਅਧਿਆਪਕਾਂ ਨੂੰ ਫੰਡ ਵੱਧ ਤੋਂ ਦੇਣ ਦੀ ਅਪੀਲ ਕਰਦਿਆਂ ਅਧਿਆਪਕਾਂ ਨੂੰ ਉਨ੍ਹਾਂ ਦੇ ਚਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰਾਨ ਸ਼੍ਰੀਮਤੀ ਮਧੂ ਬਾਲਾ, ਅਮਨਦੀਪ ਮਾਛੀਕੇ, ਸਵਰਨਦਾਸ ਧਰਮਕੋਟ, ਜਗਦੇਵ ਮਹਿਣਾ, ਹਰਪ੍ਰੀਤ ਸਿੰਘ ਰਾਮਾ, ਗਗਨਦੀਪ ਸਿੰਘ, , ਰਜਿੰਦਰ ਸਿੰਘ ਚੰਦ ਪੁਰਾਣਾ, ਗੁਰਜੀਤ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ, ਸੁਖਜੀਤ ਕੁੱਸਾ, ਨਵਦੀਪ ਸਿੰਘ, ਸੁਨੀਲ ਚੱਕਵਾਲਾ, ਗੁਰਲਾਲ ਸਿੰਘ ਸਿੱਧੂ ਸਮੇਤ ਅਧਿਆਪਕ ਸਾਥੀ ਸ਼ਾਮਲ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

अजमेर:पंजाबी फिल्म अभिनेता और सिंगर अमित भल्ला निंजा आज अपने साथियों के साथ अजमेर पहुंचे

Thu Jul 1 , 2021
ब्यूरो चीफ सैयद हामिद अली अजमेर अजमेर में उन्होंने महान सूफी संत हजरत ख्वाजा गरीब नवाज की दरगाह का अकीदत का नजराना पेश किया। सय्यद नादिर अली शाह चिश्ती और सय्यद सनव्वर चिश्ती ने दरगाह में जियारत करवाई और दस्ताररबंदी की। निंजा को बचपन से ही सिंगिंग का शौक था। […]

You May Like

advertisement