ਵਿਕਾਸ ਦੇ ਕੰਮਾਂ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ 2.50 ਕਰੋੜ ਦੀ ਰਾਸ਼ੀ ਹੋਰ ਜਾਰੀ ਕੀਤੀ

ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਦੇਣ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ

ਫਿਰੋਜ਼ਪੁਰ 15 ਜੂਨ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-

ਹਲਕੇ ਦੇ ਪਿੰਡਾਂ ਵਿਚ ਹੁਣ ਤੱਕ ਕਰਾਏ ਗਏ ਕੰਮਾਂ ਦਾ ਜਾਇਜਾ ਲੈਣ ਅਤੇ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪੂਰਾ ਕਰਨ ਦੇ ਮਕਸਦ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਬਾਰੇ ਕੇ, ਮੱਧਰੇ, ਸੂਬਾ ਕਧੀਮ, ਸੂਬਾ ਜਦੀਦ, ਕਰੀਆਂ ਪਹਿਲਵਾਨ, ਹਸਤੇ ਕੇ ਆਦਿ ਦਾ ਦੌਰਾ ਕੀਤਾ ਅਤੇ ਮੌਕੇ ਤੇ ਸਰਪੰਚਾਂ/ਪੰਚਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਬੰਧਿਤ ਪਿੰਡਾਂ ਦੇ ਪੰਚਾਇਤ ਸੈਕਟਰੀ, ਐਸਡੀਓਜ਼ ਅਤੇ ਜੇ.ਈ ਵੀ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਤੋਂ ਪਿੰਡਾਂ ਵਿਚ ਹੋਰ ਕਰਾਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਦੀ ਜਾਣਕਾਰੀ ਲੈਂਦਿਆਂ ਉਨ੍ਹਾਂ ਨੂੰ ਕਰੀਬ 2.50 ਕਰੋੜ ਦੀ ਹੋਰ ਰਾਸ਼ੀ ਜਾਰੀ ਕੀਤੀ ਅਤੇ ਪਹਿਲਾਂ ਕਰਵਾਏ ਗਏ ਕੰਮਾਂ ਦਾ ਜਾਇਜਾ ਵੀ ਲਿਆ। ਉਨ੍ਹਾਂ ਸਮੂਹ ਸਰਪੰਚਾਂ/ਪੰਚਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡ ਵਿਚ ਅਧੂਰੇ ਕੰਮਾਂ ਨੂੰ ਪੂਰੇ ਕਰਵਾਉਣ ਕਿਉਂਕਿ ਉਨ੍ਹਾਂ ਵੱਲੋਂ ਕਿਸੇ ਵੀ ਪਿੰਡ ਨੂੰ ਫੰਡਾ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਪਿੰਕੀ ਨੇ ਕਿਹਾ ਕਿ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ਤੇ ਫੰਡ ਮੰਜੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਭੇਦਭਾਵ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਦੇ ਕੰਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਅਤੇ ਪਿੰਡਾਂ ਲਈ ਹੋਰ ਵੀ ਫੰਡ ਜਾਰੀ ਕਰਵਾਏ ਜਾਣਗੇ, ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਉਹ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।

ਇਸ ਮੌਕੇ ਬਲਵੀਰ ਸਿੰਘ ਬਾਠ, ਸਰਪੰਚ ਕੁਲਬੀਰ ਸਿੰਘ, ਅਮਰ ਸਿੰਘ, ਗੁਰਚਰਨ ਸਿੰਘ, ਗੁਰਨਾਬ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

बारिश में चलेगी सुरक्षित एवं निर्बाध रेल सेवा

Tue Jun 15 , 2021
फिरोजपुर 15 जून {कैलाश शर्मा जिला विशेष संवाददाता}:- मंडल रेल प्रबंधक श्री राजेश अग्रवाल ने बताया कि मानसून का मौसम रेलवे के लिए काफी चुनौती पूर्ण होता है क्योंकि बारिश के कारण भूस्खलन, तटबंधों में दरार, पुलों के बह जाने की समस्याओं के साथ-साथ यार्डों में पानी भरने से ट्रैक […]

You May Like

advertisement