ਪੰਜਾਬ ਵਿਧਾਨ ਸਭਾ ਚੋਣਾਂ 2022 -ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਜਨਵਰੀ ਤੋਂ, ਜ਼ਿਲ੍ਹਾ ਮੋਗਾ ਵਿੱਚ ਪ੍ਰਬੰਧ ਮੁਕੰਮਲ

  • ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਵੇਰਵਾ ਅਤੇ ਹਦਾਇਤਾਂ ਜਾਰੀ
  • ਆਫਲਾਈਨ ਵੀ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
    ਮੋਗਾ, 24 ਜਨਵਰੀ (ਸੰਦੀਪ ਸ਼ਰਮਾ) – ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਮਿਤੀ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਮੋਗਾ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਅੱਜ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦਿੱਤੀ।
    ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।
    ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਗਾ ਲਈ ਨਾਮਜ਼ਦਗੀ ਪੱਤਰ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫ਼ਸਰ ਮੋਗਾ ਦੇ ਦਫ਼ਤਰ ਵਿਖੇ, ਵਿਧਾਨ ਸਭਾ ਹਲਕਾ ਧਰਮਕੋਟ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫ਼ਸਰ ਧਰਮਕੋਟ ਦੇ ਦਫ਼ਤਰ ਵਿਖੇ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫ਼ਸਰ ਨਿਹਾਲ ਸਿੰਘ ਵਾਲਾ ਦੇ ਦਫ਼ਤਰ ਵਿਖੇ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ – ਕਮ – ਰਿਟਰਨਿੰਗ ਅਫ਼ਸਰ ਬਾਘਾਪੁਰਾਣਾ ਦੇ ਦਫ਼ਤਰ ਵਿਖੇ ਭਰੇ ਜਾ ਸਕਦੇ ਹਨ।
    ਉਹਨਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਹਨਾਂ ਕਿਹਾ ਕਿ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।
    ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।
    ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿ੍ਰੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ।
    ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

उतराखंड: कांग्रेस ने जारी की अपनी दूसरी लिस्ट, 11 प्रत्याशियों के नामों की घोषणा की,

Mon Jan 24 , 2022
देहरादून। कांग्रेस ने 17 में से 11 टिकट घोषित किए हैं। पूर्व मुख्‍यमंत्री हरीश रावत रामनगर, देहरादून कैंट से सूर्यकांत धस्माना, लैंसडौन से अनुकृति गुसाईं, डोईवाला से मोहित उनियाल, ऋषिकेश से जयेंद्र रमोला, ज्वालापुर से बरखा रानी, झबरेड़ा से वीरेंद्र जत्ती, खानपुर से सुभाष कुमार, लक्सर से अंतरिक्ष सैनी, कालाढूंगी से […]

You May Like

Breaking News

advertisement