Uncategorized

2027 ਦੀਆਂ ਆਉਣ ਵਾਲੀਆਂ ਚੋਣਾਂ ‘ਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਲਿਆਏਗੀ ਵਿਕਾਸ ਦੀ ਲਹਿਰ:ਅਸ਼ਵਨੀ ਸ਼ਰਮਾ

ਅਸ਼ਨੀ ਸ਼ਰਮਾ ਨੇ ਵਰਕਰਾਂ ਦੀ ਇੱਕ ਜਨਤਕ ਮੀਟਿੰਗ ਨੂੰ ਕੀਤਾ ਸੰਬੋਧਨ ਅਤੇ ਹਜ਼ਾਰਾਂ ਵਰਕਰਾਂ ਨੂੰ ਦੇਖ ਕੇ ਹੋਏ ਗਦ ਗਦ

ਆਉਣ ਵਾਲਾ ਸਮਾਂ ਭਾਜਪਾ ਦਾ ਹੈ ਉਨਾਂ ਨੇ ਹੁਣ ਤੋਂ ਹੀ ਕਮਰ ਕੱਸਣ ਵਾਸਤੇ ਭਾਜਪਾ ਦੇ ਵਰਕਰਾਂ ਨੂੰ ਅਪੀਲ ਕੀਤੀ-ਰਾਣਾ ਗੁਰਮੀਤ ਸਿੰਘ ਸੋਢੀ

(ਪੰਜਾਬ) ਫਿਰੋਜ਼ਪੁਰ 02 ਅਗਸਤ 2025 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਫਿਰੋਜ਼ਪੁਰ ਪਹੁੰਚੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਰਕਰਾਂ ਦੀ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ, ਹਜ਼ਾਰਾਂ ਵਰਕਰਾਂ ਨੂੰ ਦੇਖ ਕੇ ਬਹੁਤ ਖੁਸ਼ ਹੋਏ। ਰਾਣਾ ਸੋਢੀ ਦੀ ਅਗਵਾਈ ਹੇਠ ਹਜ਼ਾਰਾਂ ਵਰਕਰ ਪਹੁੰਚੇ ਸਨ। ਸੋਢੀ ਨੇ ਕਿਹਾ: ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਇਸ ਲਈ ਭਾਜਪਾ ਦੇ ਵਰਕਰਾਂ ਨੂੰ ਹੁਣ ਤੋਂ ਹੀ ਬੀਜੇਪੀ ਦੀ ਸਰਕਾਰ ਬਣਾਉਣ ਲਈ ਜੁੱਟ ਜਾਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ: ਪੰਜਾਬ ਦੀ ਇੱਕ ਇੰਚ ਵੀ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਭਾਰਤੀ ਜਨਤਾ ਪਾਰਟੀ ਵੱਲੋਂ ਅਸ਼ਵਨੀ ਸ਼ਰਮਾ ਨੂੰ ਸੂਬੇ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੋਂ ਬਾਅਦ, ਫਿਰੋਜ਼ਪੁਰ ਪਹੁੰਚਣ ‘ਤੇ ਉਨ੍ਹਾਂ ਦੀ ਇੱਕ ਵਿਸ਼ਾਲ ਜਨਤਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਵਰਕਰਾਂ ਦੇ ਨਾਲ-ਨਾਲ ਔਰਤਾਂ ਨੇ ਵੀ ਹਿੱਸਾ ਲਿਆ। ਕੇਂਦਰੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਬਾਰਡਰ ਰੋਡ ‘ਤੇ ਸਥਿਤ ਗ੍ਰੈਂਡ ਵਿਲਾ ਪੈਲੇਸ ਵਿਖੇ ਹੋਈ ਇਸ ਜਨਤਕ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕੱਕੜ, ਸੂਬਾਈ ਆਗੂ ਰਾਕੇਸ਼ ਰਾਠੌਰ, ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਰਜੀਤ ਕੁਮਾਰ ਜਿਆਣੀ, ਡੀਪੀ ਚੰਦਨ, ਅਵਤਾਰ ਸਿੰਘ ਮਿੰਨਾ, ਮਨਜੀਤ ਸਿੰਘ ਰਾਏ, ਬਲਵੰਤ ਸਿੰਘ ਭੁੱਲਰ ਅਤੇ ਹੋਰ ਆਗੂਆਂ ਨੇ ਹਿੱਸਾ ਲਿਆ।

   ਇਸ ਮੌਕੇ ਅਸ਼ਵਨੀ ਸ਼ਰਮਾ ਵੱਲੋਂ ਕਾਂਗਰਸ ਦੇ ਕੁਲਵੰਤ ਰਾਏ ਕਟਾਰੀਆ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀ ਰਸਮ ਵੀ ਨਿਭਾਈ ਗਈ। ਰਾਣਾ ਸੋਢੀ ਅਤੇ ਹੋਰ ਆਗੂਆਂ ਨੇ ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਦਾ ਸਨਮਾਨ ਕੀਤਾ, ਜਦੋਂ ਕਿ ਸਟੇਜ ਦਾ ਸੰਚਾਲਨ ਅਸ਼ਵਨੀ ਗਰੋਵਰ ਵੱਲੋਂ ਕੀਤਾ ਗਿਆ। ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਨੇ ਅਸ਼ਵਨੀ ਸ਼ਰਮਾ ਦੇ ਆਉਣ ਦੀਆਂ ਤਿਆਰੀਆਂ ਸਿਰਫ਼ 12 ਘੰਟਿਆਂ ਵਿੱਚ ਕਰ ਲਈਆਂ ਸਨ ਅਤੇ ਵਰਕਰਾਂ ਦਾ ਭਾਜਪਾ ਅਤੇ ਉਨ੍ਹਾਂ ਦੇ ਕਾਰਜਕਾਰੀ ਮੁਖੀ ਪ੍ਰਤੀ ਇੰਨਾ ਪਿਆਰ ਸੀ ਕਿ ਹਜ਼ਾਰਾਂ ਵਰਕਰਾਂ ਨੇ ਜਨਤਕ ਮੀਟਿੰਗ ਨੂੰ ਰੈਲੀ ਵਿੱਚ ਬਦਲ ਦਿੱਤਾ। ਸੋਢੀ ਨੇ ਕਿਹਾ ਕਿ ਉਹ ਭਾਜਪਾ ਦੇ ਸੱਚੇ ਸਿਪਾਹੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਬਦੌਲਤ ਹੀ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ ਕਾਰਜ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਕੇਂਦਰ ਸਰਕਾਰ ਨੇ ਫਿਰੋਜ਼ਪੁਰ, ਨੰਦੇੜ ਸਾਹਿਬ ਅਤੇ ਹਰਿਦੁਆਰ ਵਿਚਕਾਰ ਰੇਲ ਗੱਡੀਆਂ ਚਲਾ ਕੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੇ ਗਲਤੀ ਨਾਲ ਇੱਥੇ ‘ਆਪ’ ਸਰਕਾਰ ਬਣਾਈ ਸੀ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਅਜਿਹੇ ਲੋਕਾਂ ਨੂੰ ਵੋਟ ਦਿੱਤੀ ਜਿਨ੍ਹਾਂ ਨੇ ਵਿਕਾਸ ਕਰਨ ਦੀ ਬਜਾਏ ਸਿਰਫ਼ ਪ੍ਰਚਾਰ ਦੀ ਰਾਜਨੀਤੀ ਕੀਤੀ ਅਤੇ ਇਹੀ ਕਾਰਨ ਹੈ ਕਿ ਫਿਰੋਜ਼ਪੁਰ ਦੀਆਂ ਸੜਕਾਂ ਪੂਰੀ ਤਰ੍ਹਾਂ ਟੁੱਟੀਆਂ ਹੋਈਆਂ ਹਨ। ਲਾ ਐਂਡ ਆਰਡਰ ਦੀ ਸਥਿਤੀ ਖਰਾਬ ਹੈ। ਦਿਨ ਦਿਹਾੜੇ ਲੁੱਟਾਂ ਖੋਹਾਂ, ਚੋਰੀਆਂ ਕਤਲੇਆਮ ਹੋ ਰਹੀ ਹੈ। ਜਿਸ ਦੀ ਜਿੰਮੇਦਾਰੀ ਲੈਣ ਨੂੰ ਕੋਈ ਤਿਆਰ ਨਹੀਂ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੋਢੀ ਨੇ ਕਿਹਾ ਕਿ ਜੇਕਰ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਵੋਟ ਦਿੰਦੇ ਹਨ, ਤਾਂ ਇੱਥੇ ਵਿਕਾਸ ਦੀ ਹਨੇਰੀ ਚੱਲੇਗੀ।

  ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਦਿੱਲੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅਧਿਕਾਰੀਆਂ ਨੂੰ ਵੀ ਇੱਥੇ ਤਾਇਨਾਤ ਕੀਤਾ ਜਾ ਰਿਹਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੈਂਡ ਪੂਲਿੰਗ ‘ਤੇ ਵਰ੍ਹਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦਾ ਅੰਨਦਾਤਾ ਹੈ ਅਤੇ ਕਿਸੇ ਨੂੰ ਵੀ ਉਸਦੀ ਜ਼ਮੀਨ ਦਾ ਇੱਕ ਇੰਚ ਵੀ ਨਹੀਂ ਲੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਦੀਆਂ ਨੀਤੀਆਂ ਨੇ ਸੂਬੇ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ ਹੈ। ਉਨ੍ਹਾਂ ਸੁਨੀਲ ਜਾਖੜ ਨੂੰ ਇੱਕ ਸਤਿਕਾਰਯੋਗ ਨੇਤਾ ਦੱਸਿਆ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਸੰਗਠਨ ਦਾ ਵਿਸਥਾਰ ਕਰੇਗੀ ਅਤੇ ਭਾਜਪਾ ਯੁਵਾ ਮੋਰਚਾ ਵੀ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਚੌਥੀ ਵਾਰ ਪਾਰਟੀ ਦੇ ਮੁਖੀ ਬਣੇ ਹਨ ਅਤੇ ਪੰਜਾਬ ਦੀ ਨਬਜ਼ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਰਾਣਾ ਸੋਢੀ ਦੀ ਅਗਵਾਈ ਹੇਠ ਇਕੱਠੀ ਹੋਈ ਹਜ਼ਾਰਾਂ ਦੀ ਭੀੜ ਦੀ ਵੀ ਪ੍ਰਸ਼ੰਸਾ ਕੀਤੀ।

Related Articles

Leave a Reply

Your email address will not be published. Required fields are marked *

Back to top button

Compare Listings

Title Price Status Type Area Purpose Bedrooms Bathrooms
plz call me jitendra patel