ਬਾਬਾ ਹਿੰਮਤ ਸਿੰਘ ਬਾਠ ਗੁਰਦੁਆਰਾ ਛੱਪੜੀ ਸਾਹਿਬ ਵਿਖੇ ਅਮਰ ਸ਼ਹੀਦ ਬਾਬਾ ਹਿੰਮਤ ਸਿੰਘ ਜੀ ਬਾਠ ਦੇ ਜਨਮ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 24 ਅਗਸਤ ਨੌੰ ਭਾਦਰੋਂ ਨੂੰ-ਸੰਤ ਬਾਬਾ ਬੋਹੜ ਸਿੰਘ

ਫਿ਼ਰੋਜ਼ਪੁਰ, 9 ਅਗਸਤ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਮਰ ਸ਼ਹੀਦ ਬਾਬਾ ਹਿੰਮਤ ਸਿੰਘ ਬਾਠ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਛੱਪੜੀ ਸਾਹਿਬ ਪਿੰਡ ਤੂਤ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਦੁਆਰਾ ਛੱਪੜੀ ਸਾਹਿਬ ਪਿੰਡ ਤੂਤ ਦੇ ਮੁੱਖ ਸੇਵਾਦਾਰ ਸ੍ਰੀਮਾਨ ਸੰਤ ਬਾਬਾ ਬੋਹੜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਮਰ ਸ਼ਹੀਦ ਬਾਬਾ ਹਿੰਮਤ ਸਿੰਘ ਬਾਠ ਜੀ ਦਾ ਜਨਮ ਦਿਹਾੜਾ 24 ਅਗਸਤ (9 ਭਾਦਰੋ) ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੱਖ ਪੰਥ ਦੀਆਂ ਮਹਾਨ ਸਖਸ਼ੀਅਤਾਂ ਰਾਗੀ, ਢਾਡੀ, ਕਵੀਸ਼ਰੀ, ਕਥਾ ਵਾਚਕ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੀਆਂ। ਇਸ ਮੌਕੇ ਤੇ ਧਾਰਮਿਕ ਦੀਵਾਨ ਵਿਚ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ, ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲੇ, ਗਿਆਨੀ ਸੁਖਜੀਤ ਸਿੰਘ ਖਾਲਸਾ ਫਿ਼ਰੋਜ਼ਪੁਰ ਵਾਲੇ ਹਾਜ਼ਰੀ ਭਰਨਗੇ। ਇਸ ਮੌਕੇ ਤੇ ਸੰਤ ਮਹਾਂ ਪੁਰਸ਼ਾਂ ਵਿਚ ਸ੍ਰੀਮਾਨ ਸੰਤ ਬਾਬਾ ਹਰਭਜਨ ਸਿੰਘ, ਬਾਬਾ ਸਤਿਨਾਮ ਸਿੰਘ ਡੇਰਾ ਕਾਰ ਸੇਵਾ ਗੁਰਦੁਆਰਾ ਜੰਡ ਸਾਹਿਬ ਵਾਲੇ, ਸ੍ਰੀਮਾਨ ਸੰਤ ਬਾਬਾ ਭਗਤ ਮਿਲਖਾ ਸਿੰਘ ਗੁਰਦੁਆਰਾ ਸ੍ਰੀ ਗੁਰੂ ਰਾਮ ਦਾਸ ਪਹੁੰਚ ਕੇ ਆਪਣੀ ਹਾਜ਼ਰੀ ਗੁਰੂ ਚਰਨਾਂ ਵਿਚ ਲਾਉਣਗੇ। ਇਸ ਮੌਕੇ ਤੇ ਸ੍ਰੀਮਾਨ ਸੰਤ ਬਾਬਾ ਬੋਹੜ ਸਿੰਘ ਨੇ ਅੱਗੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਹਿੰਮਤ ਸਿੰਘ ਜੀ ਦਾ ਜਨਮ 9 ਭਾਦਰੋ ਸੁਚੀ ਅਸ਼਼ਟਮੀ 1565 ਈ: ਨੂੰ ਮਾਤਾ ਜੱਜਵੰਤੀ ਦੀ ਕੁੱਖੋਂ ਪਿਤਾ ਬਿਸ਼ਨ ਚੰਦ ਦੇ ਗ੍ਰਹਿ ਵਿਖੇ ਡੱਲ ਅੰਮ੍ਰਿਤਸਰ ਵਿਖੇ ਹੋਇਆ ਅਤੇ ਆਪ ਜੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਮੇਂ ਮਹਿਰਾਜ ਦੀ ਜੰਗ ਵਿਖੇ ਲੜਦੇ ਹੋਏ ਸ਼ਹੀਦੀ ਜਾਮ ਪ੍ਰਾਪਤ ਕੀਤਾ। ਸ੍ਰੀਮਾਨ ਸੰਤ ਬਾਬਾ ਬੋਹੜ ਸਿੰਘ ਨੇ ਸਮੂਹ ਇਲਾਕੇ ਭਰ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਭਾਰੀ ਗਿਣਤੀ ਵਿਚ ਪਹੁੰਚ ਕੇ ਆਏ ਹੋਏ ਮਹਾਂ ਪੁਰਸ਼ਾਂ ਦੇ ਵਿਚਾਰ ਸੁਣ ਕੇ ਆਪਣਾ ਜੀਵਨ ਸਫਲ ਬਣਾਓ। ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਸਦਾ ਵਰਤ ਟਰਸਟ ਵੱਲੋਂ ਕਰੋਨਾ ਮਹਾਂਮਾਰੀ ਬੀਮਾਰੀ ਦੇ ਖਾਤਮੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ-ਪੀ.ਸੀ ਕੁਮਾਰ

Tue Aug 10 , 2021
ਫਿ਼ਰੋਜ਼ਪੁਰ,9 ਅਗਸਤ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:- ਸਦਾ ਵਰਤ ਟਰਸਟ ਵੱਲੋਂ ਕਰੋਨਾ ਮਹਾਂਮਾਰੀ ਬਿਮਾਰੀ ਦੇ ਖਾਤਮੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਆਖਿਆ ਕਿ ਪ੍ਰਮਾਤਮਾ ਨੇ ਕਰੋਨਾ ਮਹਾਂਮਾਰੀ ਦਾ ਖਾਤਮਾ ਕੀਤਾ ਹੈ। ਇਹ ਜਾਣਕਾਰੀ ਸ੍ਰੀ ਪੀ.ਸੀ ਕੁਮਾਰ ਸਦਾਵਰਤ ਟਰਸਟ ਦੇ ਜਨਰਲ ਸਕੱਤਰ ਨੇ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ […]

You May Like

Breaking News

advertisement