ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਨਾਲ ਸਬੰਧਤ ਪਾਬੰਦੀਆਂ ਨੂੰ 25 ਫਰਵਰੀ ਤੱਕ ਕੀਤਾ ਲਾਗੂ

 ਮੋਗਾ, 16 ਫਰਵਰੀ: -[ ਕੈਪਟਨ ਸੁਭਾਸ਼ ਚੰਦਰ ਸ਼ਰਮਾ]:= ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਈਅਰ ਵੱਲੋਂ  ਜਿ਼ਲ੍ਹਾ ਮੋਗਾ ਅੰਦਰ ਕੋਵਿਡ ਨਾਲ ਸਬੰਧਤ ਕੁਝ ਪਾਬੰਦੀਆਂ ਨੂੰ 25 ਫਰਵਰੀ, 2022 ਤੱਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
       ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸਾਰੀਆਂ ਜਨਤਕ ਥਾਵਾਂ, ਸਮੇਤ ਕੰਮ ਵਾਲੀ ਜਗ੍ਹਾ ਆਦਿ `ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ ਅਤੇ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ। ਹਰ ਪ੍ਰਕਾਰ ਦੀਆਂ ਗਤੀਵਿਧੀਆਂ ਦੌਰਾਨ ਵਿਅਕਤੀਆਂ ਵਿਚਕਾਰ ਘੱਟੋ-ਘੱਟ 6 ਫੁੱਟ (ਦੋ ਗਜ਼) ਦੀ ਸਮਾਜਿਕ ਦੂਰੀ ਕਾਇਮ ਰੱਖਣੀ ਲਾਜ਼ਮੀ ਹੋਵੇਗੀ। ਸਥਾਨ ਦੀ ਸਮਰੱਥਾ ਦੇ 50 ਫ਼ੀਸਦੀ ਮੁਤਾਬਿਕ ਇਕੱਠ ਕਰਨ ਦੀ ਇਜ਼ਾਜ਼ਤ ਹੋਵੇਗੀ। ਇਕੱਠ ਕਰਨ ਲਈ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਜਿ਼ਲ੍ਹਾ ਵਿੱਚ ਯੂਨੀਵਰਸਿਟੀ/ਕਾਲਜ (ਸਮੇਤ ਮੈਡੀਕਲ ਅਤੇ ਨਰਸਿੰਗ ਕਾਲਜ), ਸਕੂਲ, ਪੋਲੀਟੈਕਨਿਕ, ਆਈ.ਟੀ.ਆਈ, ਕੋਚਿੰਗ ਸੰਸਥਾਵਾਂ, ਲਾਈਬ੍ਰੇਰੀ ਅਤੇ ਟ੍ਰੇਨਿੰਗ ਸੰਸਥਾਵਾਂ (ਸਰਕਾਰੀ ਜਾਂ ਨਿੱਜੀ) ਨੂੰ ਲੋੜੀਂਦੀ ਸਮਾਜਿਕ ਦੂਰੀ ਦੇ ਨਿਯਮ, ਨਿਯਮਿਤ ਸੈਨਾਟਾਈਜਿੰਗ ਅਤੇ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਖੁੱਲ੍ਹਣ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ। ਸਬੰਧਤ ਸੰਸਥਾਵਾਂ ਸਾਰੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਸਲਾਹ ਦੇਣ ਕਿ ਰੈਗੂਲਰ ਕਲਾਸਾਂ ਅਟੈਂਡ ਕਰਨ ਵਾਲੇ ਘੱਟੋ-ਘੱਟ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲੈ ਲੈਣ। ਹਾਲਾਂਕਿ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਅਟੈਂਡ ਕਰਨ ਦੀ ਆਪਸ਼ਨ ਹੋਵੇਗੀ।
     ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ 75 ਫ਼ੀਸਦੀ ਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ ਪ੍ਰੰਤੂ ਇਨ੍ਹਾਂ ਥਾਵਾਂ ਦੇ ਸਮੁੱਚੇ ਸਟਾਫ਼ ਦੇ ਵੈਕਸੀਨ ਦੀਆਂ ਸਾਰੀਆਂ ਡੋਜ਼ਾਂ ਲੱਗੀਆ ਹੋਈਆ ਲਾਜ਼ਮੀ ਹੋਣਗੀਆਂ। ਸਾਰੀਆਂ ਏ.ਸੀ. ਬੱਸਾਂ 50 ਪ੍ਰਤੀਸ਼ਤ ਸਵਾਰੀਆਂ ਦੀ ਸਮਰੱਥਾ ਨਾਲ ਚੱਲ ਸਕਣਗੀਆਂ।
    ਜਿ਼ਲ੍ਹਾ ਦੇ ਸਾਰੇ ਸਰਕਾਰੀ/ਪ੍ਰਾਈਵੇਟ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਦੇ ਮਾਸਕ ਪਹਿਨਿਆ ਹੋਣਾ ਲਾਜ਼ਮੀ ਹੋਵੇਗਾ ਅਤੇ ਬਿਨ੍ਹਾਂ ਉੱਚਿਤ ਮਾਸਕ ਵਾਲੇ ਕਿਸੇ ਵੀ ਵਿਅਕਤੀ ਨੂੰ ਦਫ਼ਤਰਾਂ ਵਿੱਚ ਸੇਵਾਵਾਂ ਨਹੀਂ ਦਿੱਤੀਆਂ ਜਾਣਗੀਆਂ।
     ਕੇਵਲ ਉਹੀ ਵਿਅਕਤੀ ਜਿਨ੍ਹਾਂ ਦੇ ਕੋਵਿਡ-19 ਵੈਕਸੀਨ ਦੀਆਂ ਸਾਰੀਆਂ ਡੋਜ਼ਾ ਲੱਗੀਆ ਹੋਣ ਜਾਂ ਕੋਵਿਡ-19 ਤੋਂ ਠੀਕ ਹੋਏ ਹੋਣ ਜਾਂ 72 ਘੰਟੇ ਤੱਕ ਪੁਰਾਣੀ ਨੈਗਟਿਵ  ਰਿਪੋਰਟ ਹੋਵੇ ਨੂੰ ਹੀ ਜਿ਼ਲ੍ਹਾ ਅੰਦਰ ਦਾਖਲ ਹੋਣ ਦੀ ਆਗਿਆ ਹੋਵੇਗੀ। ਜੇਕਰ ਕਿਸੇ ਯਾਤਰੀ ਕੋਲ ਉਕਤ ਵਿੱਚੋਂ ਕੁਝ ਵੀ ਨਹੀਂ ਤਾਂ  ਰੈਟ ਟੈਸਟ ਲਾਜ਼ਮੀ ਹੋਵੇਗਾ। ਹਵਾਈ ਮਾਧਿਅਮ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਕੋਵਿਡ-19 ਵੈਕਸੀਨ ਦੀਆਂ ਸਾਰੀਆਂ ਡੋਜ਼ਾ ਲੱਗੀਆਂ ਹੋਣ ਜਾਂ 72 ਘੰਟੇ ਤੱਕ ਪੁਰਾਣੀ ਨੈਗਟਿਵ  ਆਰ.ਟੀ.ਪੀ.ਸੀ.ਆਰ. ਰਿਪੋਰਟ ਜਾਂ ਕੋਵਿਡ-19 ਤੋਂ ਠੀਕ ਹੋਏ ਵਿਅਕਤੀਆਂ ਨੂੰ ਸਫ਼ਰ ਕਰਨ ਦੀ ਆਗਿਆ ਹੋਵੇਗੀ।
     ਉਨ੍ਹਾਂ ਅੱਗੇ ਦੱਸਿਆ ਕਿ ਦਿਵਿਆਂਗ ਵਿਅਕਤੀ ਅਤੇ ਗਰਭਵਤੀ ਔਰਤਾਂ ਨੂੰ ਦਫ਼ਤਰ ਵਿੱਚ ਆਉਣ ਤੋਂ ਛੋਟ ਦਿੱਤੀ ਜਾਂਦੀ ਹੈ। ਪੰਤੂ ਇਨ੍ਹਾਂ ਵੱਲੋਂ ਘਰ ਰਹਿ ਕੇ ਹੀ ਆਪਣਾ ਕੰਮ ਆਨਲਾਈਨ ਕੀਤਾ ਜਾਵੇਗਾ।

        ਉਪਰੋਕਤ ਦੇ ਬਾਰੇ ਵਿੱਚ ਕੋਵਿਡ ਨਾਲ ਢੁੱਕਵਾਂ ਵਿਵਹਾਰ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣਾ, ਮਾਸਕ ਪਹਿਣਨਾ ਅਤੇ ਜਨਤਕ ਥਾਵਾਂ ਤੇ ਨਾ ਥੱਕਣਾ ਆਦਿ ਸ਼ਾਮਿਲ ਹਨ।
         ਉਨ੍ਹਾਂ ਉਪਰੋਕਤ ਤੋਂ ਇਲਾਵਾ ਸਮੂਹ ਲੋਕਾਂ ਨੂੰ ਇਹ ਵੀ ਮਸ਼ਵਰਾ ਦਿੱਤਾ ਕਿ ਕੋਰਨਾ ਤੋਂ ਰਾਹਤ ਲਈ ਦੋਨੋਂ ਟੀਕੇ ਨਿਯਮਾਂ ਅਨੁਸਾਰ ਲਗਵਾ ਲਏ ਜਾਣ ਤਾਂ ਕਿ ਕਰੋਨਾ ਤੋਂ ਸੁਰੱਖਿਅਤ ਰਿਹਾ ਜਾ ਸਕੇ।
ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ    ਦੀ ਧਾਰਾ 188 ਅਤੇ   , 2005 ਦੀ ਧਾਰਾ 51-60 ਅਤੇ   , 1897 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
    

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

आज़मगढ़: चोरी की तीन मोटरसाईकिल बरामद, अवैध तमंचा व कारतूस के साथ 02 अभियुक्त गिरफ्तार

Wed Feb 16 , 2022
थाना- सिधारीचोरी की तीन मोटरसाईकिल बरामद, अवैध तमंचा व कारतूस के साथ 02 अभियुक्त गिरफ्तारश्री शिवआसरे यादव पुत्र स्व0 तुरन्ती यादव सा0 सर्फुद्दीनपुर थाना सिधारी जनपद आजमगढ़ द्वारा थाना स्थानीय पर शिकायत दर्ज करायी गयी कि दिनांक- 09.02.2022 को समय 20.30 बजे मेरी मोटरसाईकिल मेरे घर के सामने खड़ी थी, […]

You May Like

Breaking News

advertisement