ਸਿਹਤ ਵਿਭਾਗ ਮੋਗਾ ਨੇ ਅੱਜ 391 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ : ਸਿਵਲ ਸਰਜਨ

ਮੋਗਾ, 13 ਜੁਲਾਈ: [ਕੈਪਟਨ ਸੁਭਾਸ਼ ਚੰਦਰ ਸ਼ਰਮਾ] ;=ਸਿਵਲ ਸਰਜਨ ਮੋਗਾ ਡਾਕਟਰ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 391 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 11 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 74 ਹਜ਼ਾਰ 27 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 19 ਹਜ਼ਾਰ 402 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 159 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 8602 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਡਾਕਟਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਕੀਤਾ ਐਲਾਨ, 7 ਜ਼ਿਲ੍ਹਿਆਂ ਦੇ ਲੋਕ ਹੋਣਗੇ ਪ੍ਰਭਾਵਿਤ ਹੜਤਾਲ ਤੇ ਜਾਣ ਨਾਲਫ਼ਿਰੋਜ਼ਪੁਰ ,ਮੋਗਾ ,ਫ਼ਾਜ਼ਿਲਕਾ ,ਫ਼ਰੀਦਕੋਟ ਸ਼੍ਰੀ ਮੁਕਤਸਰ ਸਾਹਿਬ ,ਬਠਿੰਡਾ ,ਮਾਨਸਾ ਆਦਿ ਜਿਲ੍ਹੇ ਦੇ ਲੋਕਾਂ ਨੂੰ ਸੇਹਤ ਸਹੂਲਤਾਂ ਤੋਂ ਰਹਿਣਾ ਪਾਵੇਂਗਾ ਸੱਖਣਾ

Tue Jul 13 , 2021
ਡਾਕਟਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਕੀਤਾ ਐਲਾਨ, 7 ਜ਼ਿਲ੍ਹਿਆਂ ਦੇ ਲੋਕ ਹੋਣਗੇ ਪ੍ਰਭਾਵਿਤ ਹੜਤਾਲ ਤੇ ਜਾਣ ਨਾਲਫ਼ਿਰੋਜ਼ਪੁਰ ,ਮੋਗਾ ,ਫ਼ਾਜ਼ਿਲਕਾ ,ਫ਼ਰੀਦਕੋਟ ਸ਼੍ਰੀ ਮੁਕਤਸਰ ਸਾਹਿਬ ,ਬਠਿੰਡਾ ,ਮਾਨਸਾ ਆਦਿ ਜਿਲ੍ਹੇ ਦੇ ਲੋਕਾਂ ਨੂੰ ਸੇਹਤ ਸਹੂਲਤਾਂ ਤੋਂ ਰਹਿਣਾ ਪਾਵੇਂਗਾ ਸੱਖਣਾ ਓ ਪੀ ਡੀ ਤੇ ਓਪਰੇਸ਼ਨ ਵੀ ਕੀਤੇ ਬੰਦ, ਮੈਡੀਕਲ ਟੀਚਿੰਗ […]

You May Like

Breaking News

advertisement