ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 4345 ਕੇਸਾਂ ਵਿੱਚੋਂ 1869 ਕੇਸਾਂ ਦਾ ਨਿਪਟਾਰਾ ਕਰਕੇ 26 ਕਰੋੜ 89 ਲੱਖ 73 ਹਜ਼ਾਰ 230 ਰੁਪਏ ਦੇ ਅਵਾਰਡ ਪਾਸ

ਪ੍ਰੀ ਲਿਟੀਗੇਸ਼ਨ ਸਟੇਜ ਤੇ 2970 ਕੇਸਾਂ ਵਿੱਚੋਂ 68 ਕੇਸਾਂ ਦਾ ਨਿਪਟਾਰਾ ਕਰਕੇ 43 ਲੱਖ 87 ਹਜ਼ਾਰ 207 ਰੁਪਏ ਦੇ ਅਵਾਰਡ ਪਾਸ

ਫਿਰੋਜ਼ਪੁਰ 11 ਸਤੰਬਰ 2021 (ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ :-

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਸ਼੍ਰੀ ਕਿਸ਼ੋਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲਮੈਜਿਸਟ੍ਰੇਟ-ਕਮ-
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 14 ਬੈਂਚ, ਸਥਾਈ ਲੋਕ ਅਦਾਲਤ ਫਿਰੋਜ਼ਪੁਰ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਵਿੱਚ 4345 ਕੇਸਾਂ ਵਿੱਚੋਂ 1869 ਕੇਸਾਂ ਦਾ ਨਿਪਟਾਰਾ ਕਰਕੇ 26 ਕਰੋੜ 89 ਲੱਖ 73 ਹਜ਼ਾਰ 230 ਰੁਪਏ ਦਾ ਅਤੇ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 2970 ਕੇਸਾਂ ਵਿੱਚੋਂ 68 ਕੇਸਾਂ ਦਾ ਨਿਪਟਾਰਾ ਕਰਕੇ 43 ਲੱਖ 87 ਹਜ਼ਾਰ 207 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ।
        ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਕਿਸ਼ੋਰ ਕੁਮਾਰ ਅਤੇ ਸੀ. ਜੇ. ਐੱਮ. ਮਿਸ ਏਕਤਾ ਉੱਪਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪ੍ਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।ਉਨ੍ਹਾਂ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦੇ ਫੈਸਲੇ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ।
   

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

बिहार:सरकार गरीबों से मजाक न करे,,,,,,,,,, डॉ आरएन भारती

Sat Sep 11 , 2021
सरकार गरीबों से मजाक न करे,,,,,,,,,, डॉ आरएन भारती अररिया से मो माजिद पूर्व बसपा सांसद प्रत्याशी डॉक्टर रामनारायण भारती ने शनिवार को प्रेस विज्ञप्ति जारी कर बताया कि एक तरफ सरकार करोना महामारी के कारण बदहाल हुई जनता को पीडीएस के जरिए खाद्यान्न मुहैया करा रही है,ताकि उनके घरों […]

You May Like

Breaking News

advertisement