ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਐੱਨ ਐੱਚ ਐੱਮ ਕਾਮਿਆਂ ਵੱਲੋਂ ਲਗਾਤਾਰ ਅੱਜ 47 ਵੇਂ ਦਿਨ ਵੀ ਕੀਤਾ ਗਿਆ ਰੋਸ ਪ੍ਰਦਰਸ਼ਨ

ਫਿਰੋਜ਼ਪੁਰ 01 ਜਨਵਰੀ 2022 [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਪ੍ਰਦਰਸ਼ਨ ਦੌਰਾਨ ਐਨਐਚਐਮ ਕਾਮਿਆਂ ਵੱਲੋਂ ਲਗਾਤਾਰ 47ਵੇਂ ਦਿਨਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਜ ਸਿਵਲ ਸਰਜਨ ਦਫਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐਨਐਚਐਮ ਯੂਨੀਅਨ ਦੇ ਨੁਮਾਇੰਦਿਆਂ ਤੋਂ ਬਿਨਾਂ ਵੱਡੀ ਗਿਣਤੀ ਵਿਚ ਕਰਮਚਾਰੀਆਂ ਨੇ ਹਿੱਸਾ ਲਿਆ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ

ਧਿਆਨ ਨਹੀਂ ਦੇ ਰਹੀ ਹੈ ਉਨ੍ਹਾਂ ਨੇ ਦੱਸਿਆ ਕਿ ਐਨਐਚਐਮ ਦੇ ਮੁਲਾਜ਼ਮ ਨਿਗੂਣੀਆਂ ਤਨਖਾਹਾਂ ਤੇ ਸਿਹਤ ਸੇਵਾਵਾਂ ਦੇ ਰਹੇ ਹਨ ਜਾਣਕਾਰੀ ਦਿੰਦੇ ਹੋਏ ਬਗੀਚਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਹੀ ਕਾਮਿਆਂ ਨੇ ਕੋਰੋਨਾ ਵਿਚ ਆਪਣੀਆਂ ਸੇਵਾਵਾਂ ਦੇ ਕੇ ਲੋਕਾਂ ਦੀ ਜਾਨ ਬਚਾਈ ਸੀ ਪਰ ਸਰਕਾਰ ਇਨ੍ਹਾਂ ਦੀਆਂ ਤਨਖ਼ਾਹਾਂ ਵਧਾਉਣ ਜਾਂ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ ਜਿਸ ਦੇ ਵਿਰੋਧ ਵਿੱਚ ਐਨਐਚਐਮ

ਕਾਮਿਆਂ ਨੇ ਪਿਛਲੇ 46 ਦਿਨਾਂ ਤੋਂ ਲਗਾਤਾਰ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਪਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ ਸਰਕਾਰ ਵਲੋਂ ਪਿਛਲੀਆਂ ਹੋਈਆਂ ਦੋ ਤਿੰਨ ਮੀਟਿੰਗਾਂ ਦੇ ਵਿੱਚ ਮੁਲਾਜ਼ਮਾਂ ਦੀਅਾਂ ਮੰਗਾਂ ਨੂੰ ਮੰਨਣ ਤੇ ਕੋਈ ਸਖ਼ਤ ਕਦਮ ਨਹੀਂ ਉਠਾਇਆ ਗਿਆ ਜਿਸ ਨੂੰ ਲੈ ਕੇ ਕਾਮਿਆਂ ਵੱਲੋਂ ਲਗਾਤਾਰ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ ਜਾਣਕਾਰੀ ਦਿੰਦੇ ਹੋਏ ਨਰਿੰਦਰ ਸਿੰਘ ਸੀ ਐੱਚ ਓ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਚੋਣਾਂ ਵਿੱਚ ਸਰਕਾਰ ਦਾ ਵਿਰੋਧ ਕਰਕੇ ਸਰਕਾਰ ਨੂੰ ਮੂਧੇ ਮੂੰਹ ਕਰਾਂਗੇ ਇਸ ਸਮੇਂ ਐਨਐਚਐਮ ਦੇ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਰਹੇ ਸਾਰੇ ਮੁਲਾਜ਼ਮ ਸਟਾਫ ਨਰਸਾਂ ਸੀਐਚ ਓ ਅਤੇ ਵੱਡੀ ਗਿਣਤੀ ਵਿਚ ਸਟਾਫ ਹਾਜ਼ਰ ਸੀ

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

आज़मगढ़:कंबल वितरण का कार्य एक सामाजिक सेवा है- दुर्गा प्रसाद

Sun Jan 2 , 2022
आजमगढ़। राष्ट्रीय समरसता विचार मंच के तत्वावधान में स्वतन्त्रता संग्राम सेनानी कामरेड जहीर खां की 21वीं पुण्यतिथि पर शनिवार को नेहरू हाल के सभागार में 500 जरूरतमंदों में कम्बल वितरण किया गया। कार्यक्रम के मुख्य अतिथि सदर विधायक दुर्गा प्रसाद यादव, विशिष्ट अतिथि डा. पंकज राय व प्रधान संगठन के […]

You May Like

advertisement