ਮਿਸ਼ਨ ਫਤਹਿ : ਜ਼ਿਲ੍ਹਾ ਮੋਗਾ ਦੇ ਪਬਲਿਕ ਪਾਰਕਾਂ ਨੂੰ 5:30 ਤੋਂ 7:30 ਵਜੇ ਤੱਕ ਖੁੱਲ੍ਹੇ ਰੱਖਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਕੀਤੀ ਅਪੀਲ

ਮੋਗਾ, [ਕੈਪਟਨ ਸੁਭਾਸ਼ ਚੰਦਰ ਸ਼ਰਮਾ] := ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਂਦੇ ਸਾਰੇ ਪਬਲਿਕ ਪਾਰਕਾਂ ਨੂੰ ਸਵੇਰੇ 5:30 ਤੋਂ ਸ਼ਾਮ 7:30 ਵਜੇ ਤੱਕ ਹਫ਼ਤੇ ਦੇ ਸਾਰੇ ਦਿਨ ਖੁੱਲ੍ਹੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਆਦੇਸ਼ ਜਾਰੀ ਕੀਤੇ ਕਿ ਜ਼ਿਲ੍ਹਾ ਵਿੱਚ ਜਿਹੜੀਆਂ ਜਿਹੜੀਆਂ ਵੀ ਢਿੱਲਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਕੋਵਿਡ ਢੁੱਕਵਾਂ ਵਿਵਹਾਰ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ,ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣਾ, ਮਾਸਕ ਪਹਿਨਣਾ ਅਤੇ ਜਨਤਕ ਥਾਵਾਂ ਤੇ ਨਾ ਥੁੱਕਣਾ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਵਰਤੀਆਂ ਜਾਣ ਵਾਲੀਅ ਸਾਰੀਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਅਸੀਂ ਕਰੋਨਾ ਤੋਂ ਬਚੇ ਰਹਿ ਸਕਦੇ ਹਾਂ ਅਤੇ ਇਸ ਉੱਪਰ ਜਿੱਤ ਹਾਸਲ ਕਰ ਸਕਦੇ ਹਾਂ। ਉਨ੍ਹਾਂ ਮੋਗਾ ਵਾਸੀਆਂ ਨੂੰ ਮਸ਼ਵਰਾ ਦਿੱਤਾ ਕਿ ਵੈਕਸੀਨੇਸ਼ਨ ਦੀਆਂ ਡੋਜ਼ਾਂ ਨੂੰ ਤੁਰੰਤ ਲਗਵਾਇਆ ਜਾਵੇ ਤਾਂ ਜੋ ਹਰ ਵਿਅਕਤੀ ਕੋਵਿਡ 19 ਤੋਂ ਸੁਰੱਖਿਅਤ ਰਹੇ।
ਉਨ੍ਹਾਂ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਮਿਸ਼ਨ ਤੰਦਰੁਸਤ ਪੰਜਾਬ :ਬਾਘਾ ਪੁਰਾਣਾ ਵਿੱਚ ਲਗਾਇਆ ਦੁੱਧ ਪਰਖ ਅਤੇ ਜਾਗਰੂਕਤਾ ਕੈਂਪ

Wed Jun 23 , 2021
ਆਪਣੇ ਮੁਹੱਲੇ ਵਿੱਚ ਕੈਂਪ ਲਗਾਉਣ ਲਈ ਡੇਅਰੀ ਕੇਂਦਰ ਗਿੱਲ ਵਿੱਚ ਕਰੋ ਸੰਪਰਕ : ਹਰਪਾਲ ਸਿੰਘ ਮੋਗਾ : [ਕੈਪਟਨ ਸੁਭਾਸ਼ ਚੰਦਰ ਸ਼ਰਮਾ ] :=ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ”ਮਿਸ਼ਨ ਤੰਦਰੁਸਤ ਪੰਜਾਬ” ਰਾਹੀਂ ਸ਼ਹਿਰੀ ਖੇਤਰਾਂ ਵਿੱਚ ਦੁੱਧ ਦੀ ਗੁਣਵੱਤਾ ਅਤੇ ਉਸ ਵਿੱਚ ਪਾਈਆਂ ਜਾਣ ਵਾਲੀਆਂ ਮਿਲਾਵਟਾਂ ਸੰਬੰਧੀ […]

You May Like

Breaking News

advertisement