ਸਿਹਤ ਵਿਭਾਗ ਮੋਗਾ ਨੇ ਅੱਜ 597 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ-: ਬਾਜਵਾ

ਮੋਗਾ, 15 ਜੁਲਾਈ: [ ਕੈਪਟਨ ਸੁਭਾਸ਼ ਚੰਦਰ ਸ਼ਰਮਾ] :=ਸਿਵਿਲ ਸਰਜਨ ਮੋਗਾ ਡਾਕਟਰ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਅੱਜ 597 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਿੱਚ 7 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 75 ਹਜ਼ਾਰ 116 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 1 ਲੱਖ 19 ਹਜ਼ਾਰ 665 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 158 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 8604 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨ੍ਹਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨ੍ਹਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਸੀਨੀਅਰ ਸੈਕੰਡਰੀ ਸਕੂਲ ਮਾਣਾ ਸਿੰਘ ਵਾਲਾ ਵਿਖੇ ਲਗਾਇਆ ਗਿਆ ਲਾਇਬਰੇਰੀ ਲੰਗਰ

Thu Jul 15 , 2021
ਫ਼ਿਰੋਜ਼ਪੁਰ 15 ਜੁਲਾਈ[ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:- ਮਾਣਯੋਗ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਦੁਆਰਾ ਇਕ ਨਿਵੇਕਲਾ ਯਤਨ ਕਰਦਿਆਂ ਵਿਦਿਆਰਥੀਆਂ , ਮਾਪਿਆਂ ਅਤੇ ਸਮਾਜ ਨੂੰ ਕਿਤਾਬਾਂ ਅਤੇ ਸਾਹਿਤ ਨਾਲ ਜੋੜਨ ਲਈ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ. ਇਸ ਉਪਰਾਲੇ ਅਧੀਨ ਸਿੱਖਿਆ ਵਿਭਾਗ ਵੱਲੋਂ ਪੰਜਾਬ ਪੱਧਰ ਤੇ ਸਰਕਾਰੀ ਸਕੂਲਾਂ ਵਿੱਚ ‘ਲਾਇਬਰੇਰੀ ਲੰਗਰ’ […]

You May Like

Breaking News

advertisement