ਮਿਸ਼ਨ ਫਤਹਿ:-ਅੱਜ ਕਰੋਨਾ ਦੇ 732 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਮੋਗਾ, 29 ਜੂਨ: [ਕੈਪਟਨ ਸੁਭਾਸ਼ ਚੰਦਰ ਸ਼ਰਮਾ ਸੰਪਾਦਕ ਪੰਜਾਬ] := ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 732 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 30 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 67 ਹਜ਼ਾਰ 25 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 17 ਹਜ਼ਾਰ 855 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 116 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਅੱਜ 7 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 8550 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

भजन,कीर्तन, सतसंग व अन्य धार्मिक आयोजनों रहेगा प्रतिबंध

Wed Jun 30 , 2021
पहली जुलाई से दर्शनों के लिए खुलेंगे चिंतपूर्णी मंदिर के कपाट भजन,कीर्तन, सतसंग व अन्य धार्मिक आयोजनों रहेगा प्रतिबंध फिरोजपुर 29 जून {कैलाश शर्मा जिला विशेष संवाददाता}:- वैश्विक महामारी के बीच बंद पड़े मां चिंतपूर्णी मंदिर के कपाट 1 जुलाई से खुलने जा रहे है। यह आदेश जारी करते हुए […]

You May Like

advertisement