ਮਿਸ਼ਨ ਫਤਹਿ : ਮੋਗਾ ਦੇ ਕੁੱਲ 8500 ਕਰੋਨਾ ਤੋਂ ਪ੍ਰਭਾਵਿਤ ਮਰੀਜ਼ ਕੋਵਿਡ 19 ਨੂੰ ਹਰਾਉਣ ਵਿੱਚ ਰਹੇ ਕਾਮਯਾਬ

👉 768 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ-ਸਿਵਲ ਸਰਜਨ

ਮੋਗਾ : [ਕੈਪਟਨ ਸੁਭਾਸ਼ ਚੰਦਰ ਸ਼ਰਮਾ] :=ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 768 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 148 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 59 ਹਜ਼ਾਰ 418 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 16 ਹਜ਼ਾਰ 769 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 135 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਅੱਜ 24 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 8500 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

अम्बेडकर:आजाद समाज पार्टी द्वारा विधानसभा जलालपुर में चलाया गया सदस्यता अभियान

Sat Jun 19 , 2021
संवाददाता:-विकास तिवारी अंबेडकरनगर ।। जनपद के तहसील जलालपुर में भीम आर्मी अपनी राजनीतिक पार्टी आजाद समाज पार्टी क्षेत्रीय कार्यक्रमो में जनता के बीच पहुंचकर बाबा डॉक्टर भीमराव अंबेडकर के आदर्शों,कांशीराम के मिशन व आजाद समाज पार्टी के राष्ट्रीय अध्यक्ष चंद्रशेखर आजाद के कारवां को मजबूत व विस्तार के लिए आज […]

You May Like

advertisement