ਕੌਮੀ ਲੋਕ ਅਦਾਲਤ ਵਿੱਚ 8944 ਕੇਸਾਂ ਦਾ ਕੀਤਾ ਗਿਆ ਨਿਪਟਾਰਾ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

ਫਿਰੋਜ਼ਪੁਰ 11 ਮਈ, 2024 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤਾਂ ਲਗਾਈਆਂ ਗਈਆਂ । ਇਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੀਫ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਰਮਨ ਸ਼ਰਮਾ, ਸਿਵਲ ਜੱਜ (ਸੀਨੀਅਰ ਡਵੀਜਨ)-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ (ਅਡਿਸ਼ਨਲ ਚਾਰਜ) ਦੀ ਰਹਿਨੁਮਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 28 ਬੈਂਚ ਬਣਾਏ ਗਏ ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 1 ਬੈਂਚ ਬਣਾਏ ਗਏ। ਇਸ ਤੋਂ ਇਲਾਵਾ 11 ਰੈਵੇਨਿਊ ਅਦਾਲਤਾਂ ਦੇ ਬੈਂਚ ਵੀ ਬਣਾਏ ਗਏ। ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 20,380 ਕੇਸ ਲਗਾਏ ਗਏ ਜਿਹਨਾਂ ਵਿੱਚੋਂ 8944 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 36,89,25,652/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।
ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ-ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਨਾਂ ਸਬ-ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ।
ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ-ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਇਸ ਦੇ ਨਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਕੋਰਟ ਕੰਪਲੈਕਸ ਵਿੱਚ ਸਾਰੇ ਬੈਂਚ ਦੇ ਪ੍ਰਸਾਇਡਿੰਗ ਅਫਸਰਾਂ, ਮੈਬਰਾਂ ਅਤੇ ਸਟਾਫ ਲਈ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਆਮ ਜਨਤਾ ਲਈ ਪੀਣ ਵਾਲੇ ਪਾਣੀ, ਚਾਹ ਅਤੇ ਬਿਸਕੁਟ ਦਾ ਲੰਗਰ ਵੀ ਲਗਾਇਆ ਗਿਆ। ਅੰਤ ਵਿੱਚ ਜੱਜ ਸਾਹਿਬਾਨ ਜੀ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਮਿਤੀ 14.09.2024 ਨੂੰ ਫਿਰ ਇਸੇ ਤਰ੍ਹਾਂ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਹ ਵੀ ਕਿਹਾ ਕਿ “ਝ਼ਗੜੇ ਮੁਕਾਓ ਪਿਆਰ ਵਧਾਓ”
“ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ”।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

      डीएम ने किया संविलियन विद्यालय का निरीक्षण।कृष्ण हरि शर्मा जिला संवाददाता बीबी न्यूज़ बदायूं।             बच्चों की कम उपस्थिति मिलने पर डीएम ने व्यक्त की नाराजगी

Sat May 11 , 2024
बदायूँ : 10 मई। जिलाधिकारी मनोज कुमार ने शुक्रवार को संविलियन विद्यालय, नंबर 7 नगर क्षेत्र, ककराला बदायूं का निरीक्षण किया। उन्होंने वहां साफ सफाई, शिक्षा, मिड डे मील आदि व्यवस्थाओ का निरीक्षण किया। बच्चों की उपस्थिति कम मिलने पर उन्होंने कड़ी नाराजगी व्यक्त करते हुए प्रधानाध्यापक को शतप्रतिशत उपस्थिति […]

You May Like

Breaking News

advertisement