ਮੋਗਾ, 27 ਅਕਤੂਬਰ:[ ਕੈਪਟਨ ਸੁਭਾਸ਼ ਚੰਦਰ ਸ਼ਰਮਾ]:=ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਜ਼ਿਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਲੈਣ ਲਈ ਆਮ ਜਨਤਾ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਸ ਲਈ ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਮਿਤੀ 15 ਅਕਤੂਬਰ, 2021 ਤੋਂ ਸਵੇਰੇ 8 ਵਜੇ ਤੋਂ ਸ਼ਾਮ 5:30 ਵਜੇ ਤੱਕ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਹੁਣ ਸੇਵਾ ਕੇਂਦਰਾਂ ਵਿੱਚ ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆ ਰਹੀ ਹੈ ਅਤੇ ਰੋਜ਼ਮਰਾ ਦੇ ਕੰਮ ਆਮ ਵਾਂਗ ਹੋ ਰਹੇ ਹਨ, ਨਾਲ ਹੀ ਭੀੜ ਵੀ ਬਹੁਤ ਘੱਟ ਹੋ ਰਹੀ ਹੈ। ਇਸ ਲਈ ਸੇਵਾ ਕੇਂਦਰਾਂ ਦਾ ਸਮਾਂ ਮੁੜ 27 ਅਕਤੂਬਰ, 2021 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕੀਤਾ ਜਾਂਦਾ ਹੈ।ਜ਼ਿਲ੍ਹਾ ਵਾਸੀ ਉਪਰੋਕਤ ਸਮੇਂ ਦੌਰਾਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।