ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਵਧੀਕ ਡਿਪਟੀ ਕਮਿਸ਼ਨਰ

ਫਿਰੋਜ਼ਪੁਰ 3 ਜੂਨ 2021[ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-

ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਹੈ ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 7 ਜੂਨ 2021 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਵਿਅਕਤੀ ਹੁਣ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਆਪਣਾ ਕੰਮ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਆਉਣ ਵਾਲੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਪਾਣੀ ਦੀ ਕਮੀ ਨਾਲ ਇਕ ਹਫਤੇ ਤੋਂ ਤਿਹਾਏ ਫਿ਼ਰੋਜ਼ਪੁਰ ਛਾਉਣੀ ਨਿਵਾਸੀ

Thu Jun 3 , 2021
ਫਿ਼ਰੋਜ਼ਪੁਰ, 3 ਜੂਨ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ ਸੰਵਾਦਦਾਤਾ]:- ਦੇਸ਼ ਦੀ ਆਜ਼ਾਦੀ ਦੇ 7 ਦਹਾਕੇ ਬੀਤ ਜਾਣ ਦੇ ਬਾਵਜੂਦ ਪੰਜਾਬੀਆਂ ਨੂੰ ਅਜੇ ਤੱਕ ਬੁਨਿਆਦੀ ਸਹੂਲਤਾਂ ਦਾ ਹੀ ਨਿੱਘ ਪ੍ਰਾਪਤ ਨਹੀਂ ਹੋ ਸਕਿਆ। ਕੁਝ ਅਜਿਹਾ ਹੀ ਵਰਤਾਰਾ ਪਿਛਲੇ ਇਕ ਹਫਤੇ ਤੋਂ ਵਾਪਰ ਰਿਹੈ ਫਿ਼ਰੋਜ਼ਪੁਰ ਛਾਉਣੀ ਦੇ ਵਸਨੀਕਾਂ ਨਾਲ ਜੋ ਇਕ ਹਫਤੇ ਤੋਂ […]

You May Like

Breaking News

advertisement