ਮਿਸ਼ਨ ਫਤਹਿ : ਸਿਹਤ ਵਿਭਾਗ ਮੋਗਾ ਨੇ ਅੱਜ ਕਰੋਨਾ ਦੇ 965 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਮੋਗਾ : [ਕੈਪਟਨ ਸੁਭਾਸ਼ ਚੰਦਰ ਸ਼ਰਮਾ ਸੰਪਾਦਕ ਪੰਜਾਬ] :=
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਅੱਜ 965 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਿੱਚ 178 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 57 ਹਜ਼ਾਰ 816 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 1 ਲੱਖ 16 ਹਜ਼ਾਰ 399 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 154 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਅੱਜ 30 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 8479 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨ੍ਹਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨ੍ਹਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

Thu Jun 17 , 2021
ਫ਼ਿਰੋਜ਼ਪੁਰ 17 ਜੂਨ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:- ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਮੁੱਚੇ ਜ਼ਿਲ੍ਹਿਆਂ ਦੇ ਪ੍ਰਧਾਨ, ਜਨਰਲ ਸਕੱਤਰ ਸਾਹਿਬਾਨ ਅਤੇ ਸੂਬਾ ਲੀਡਰਸ਼ਿਪ ਹਾਜ਼ਰ ਸੀ। ਇਸ ਵਿੱਚ ਸਾਰਿਆਂ ਨੇ ਆਪਣੇ ਇਹ […]

You May Like

advertisement