ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਹਲਕਾ ਫਿਰੋਜਪੁਰ ਸ਼ਹਿਰੀ ਅਤੇ ਦਿਹਾਤੀ ਵਿਧਾਇਕਾਂ ਦੇ ਨਿੱਜੀ ਸਕੱਤਰਾਂ ਨੂੰ ਸੌਂਪਿਆ ਮੰਗ ਪੱਤਰ

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਹਲਕਾ ਫਿਰੋਜਪੁਰ ਸ਼ਹਿਰੀ ਅਤੇ ਦਿਹਾਤੀ ਵਿਧਾਇਕਾਂ ਦੇ ਨਿੱਜੀ ਸਕੱਤਰਾਂ ਨੂੰ ਸੌਂਪਿਆ ਮੰਗ ਪੱਤਰ

ਫਿਰੋਜ਼ਪੁਰ 16 ਨਵੰਬਰ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ. ਸੁਖਜੀਤ ਸਿੰਘ ਸੱਦੇ ਤੇ ਅੱਜ ਜਥੇਬੰਦੀ ਦੀ ਜ਼ਿਲਾ ਫਿਰੋਜ਼ਪੁਰ ਇਕਾਈ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰੀ ਸਕੱਤਰ ਸ੍ਰੀ ਐਲਵਿਨ ਭੱਟੀ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਦੇ ਨਿੱਜੀ ਸਕੱਤਰ ਰੌਬੀ ਕੁੱਲਗੜੀ ਨੂੰ ਰੋਸ ਪੱਤਰ ਸੌਂਪਿਆ ਗਿਆ । ਇਸ ਮੌਕੇ ਸੀ ਪੀ ਐਫ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ , ਸੋਨੂੰ ਕਸ਼ਅੱਪ ਜ਼ਿਲ੍ਹਾ ਜਨਰਲ ਸਕੱਤਰ, ਇੰਦਰਜੀਤ ਸਿੰਘ ਢਿੱਲੋਂ ਜ਼ਿਲ੍ਹਾ ਸੀਨੀਅਰ ਮੀਤ, ਦੀਦਾਰ ਸਿੰਘ ਸੂ੍ਬਾ ਪ੍ਰਧਾਨ ਭੂਮੀ ਰੱਖਿਆ ਵਿਭਾਗ, ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ ਐਸ ਐਮ ਐਸ ਯੂ , ਪਿੱਪਲ ਸਿੰਘ ਸਿੱਧੂ ਜਿਲ੍ਹਾ ਜਨਰਲ ਸਕੱਤਰ ਪੀ ਐਸ ਐਮ ਐਸ ਯੂ , ਪ੍ਰਦੀਪ ਵਿਧਾਇਕ ਜ਼ਿਲ੍ਹਾ ਖਜਾਨਚੀ ਪੀ ਐਸ ਐਮ ਐਸ ਯੂ ਹਾਜ਼ਰ ਸਨ । ਮੁੱਖ ਮੰਤਰੀ ਪੰਜਾਬ ਦੇ ਨਾਮ ਹਲਕਾ ਵਿਧਾਇਕਾਂ ਨੂੰ ਰੋਸ ਪੱਤਰ ਦੇਣ ਸਮੇਂ ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਨੂੰ ਅਮਲੀ ਤੌਰ ਤੇ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਕਤ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਲਾਗੂ ਕੀਤਾ ਜਾਵੇ ।ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਪੁਰਾਣੇ ਢੰਗ ਨਾਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਨਾ ਕੀਤਾ ਤਾਂ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 26 ਨਵੰਬਰ ਨੂੰ ਅਹਿਮਦਾਬਾਦ (ਗੁਜਰਾਤ) ਵਿੱਚ ਆਮ ਆਦਮੀ ਪਾਰਟੀ ਦੇ ਦਫ਼ਤਰ ਮੂਹਰੇ ਪੋਲ ਖੋਲ ਰੈਲੀ ਕਰਕੇ ਪੰਜਾਬ ਸਰਕਾਰ ਦੀਆਂ ਪੋਲਾਂ ਖੋਲ੍ਹਣ ਤੋਂ ਗ਼ੁਰੇਜ਼ ਨਹੀਂ ਕੀਤਾ ਜਾਵੇਗਾ।

ਸੀ

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

<em>मंडल चिकित्सालय फिरोजपुर में कार्यरत वरिष्ठ मंडल चिकित्सा अधिकारी डॉ अमित सेरसिया ने फरीदकोट रेलवे स्टेशन का किया निरीक्षण</em>

Wed Nov 16 , 2022
मंडल चिकित्सालय फिरोजपुर में कार्यरत वरिष्ठ मंडल चिकित्सा अधिकारी डॉ अमित सेरसिया ने फरीदकोट रेलवे स्टेशन का किया निरीक्षण फिरोजपुर दिनांक 16.11.2022 {कैलाश शर्मा जिला विशेष संवाददाता}:= मंडल चिकित्सालय फिरोजपुर में कार्यरत वरिष्ठ मंडल चिकित्सा अधिकारी डॉ. अमित सेरसिया ने फरीदकोट रेलवे स्टेशन का निरीक्षण किया। उन्होंने स्टेशन की साफ़-सफाई […]

You May Like

Breaking News

advertisement