![](https://vvnewsvaashvara.in/wp-content/uploads/2022/11/IMG-20221120-WA0014.jpg)
ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸੋਢੀ ਨਗਰ ਵਿਖੇ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ
ਫਿਰੋਜ਼ਪੁਰ 20 ਨਵੰਬਰ {ਕੈਲਾਸ਼ ਸ਼ਰਮਾ ਜਿਲ੍ਹਾਂ ਵਿਸ਼ੇਸ਼ ਸੰਵਾਦਦਾਤਾ}::=
ਸਿਵਲ ਸਰਜਨ ਫਿਰੋਜ਼ਪੁਰ ਡਾ ਰਜਿੰਦਰ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਸਲੀਨ ਗਿੱਲ ਦੀ ਅਗਵਾਈ ਵਿੱਚ ਪਿੰਡ ਸੋਢੀ ਨਗਰ ਵਿਖੇ ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਜਸਵੰਤ ਸਿੰਘ ਭੁੱਲਰ ਸਿਹਤ ਵਿਭਾਗ ਨੇ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਏਡੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ। ਜਿਵੇਂ ਕਿ ਤੇਜ਼ ਬੁਖ਼ਾਰ,ਸਿਰ ਦਰਦ,ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵਗਣਾ, ਜੋੜਾਂ ਵਿੱਚ ਦਰਦ ਅਤੇ ਸੋਜ, ਚਮੜੀ ਦੇ ਦਾਣੇ ਅਤੇ ਖਾਰਿਸ਼। ਡੇਂਗੂ ਅਤੇ ਚਿਕਨਗੁਨੀਆ ਬੁਖਾਰ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜਾਂ ਅਤੇ ਗਮਲਿਆਂ ਦੀਆਂ ਟ੍ਰੈਆ ਵਿਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ।ਟੁੱਟੇ ਬਰਤਨਾਂ,ਡਰੰਮਾ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖੋ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਕੇਵਲ ਪੈਰਾਸਿਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ ਅਤੇ ਐਸਪਰੀਨ ਅਤੇ ਬਰੂਫਿਨ ਦਵਾਈਆ ਨਾ ਲਵੋ। ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸੋਮਾ ਰਾਣੀ ANM ਸਤਵਿੰਦਰ ਕੌਰ Lhv ਸਟਾਫ ਅਤੇ ਪਿੰਡ ਦੇ ਲੋਕ ਹਾਜ਼ਰ ਸਨ।