ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਖੂ ਵਿੱਚ ਫਰੀ ਕੰਪਿਊਟਰ ਸੈਂਟਰ ਦੇ ਛੇਵੇਂ ਸੈਸ਼ਨ ਦੀ ਹੋਈ ਸ਼ੁਰੂਆਤ
ਫਿਰੋਜਪੁਰ,02 ਜੂਨ 2023 [ਕੈਲਾਸ਼ ਸ਼ਰਮਾ ਜਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-
ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਫਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜਾਂ ਦੀ ਲੜੀ ਅੱਗੇ ਤੋਰਦੇ ਹੋਏ ਅੱਜ ਸੰਸਥਾ ਵਲੋਂ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਮੁਫ਼ਤ ਕੰਪਿਊਟਰ
ਸੈਂਟਰ ਵਿੱਚ ਛੇਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।
ਕੰਪਿਊਟਰ ਸੈਂਟਰ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ ਚੰਦ ਸਿੰਘ ਗਿੱਲ ਅਤੇ ਸੰਸਥਾ ਦੇ ਜਿਲ੍ਹਾ ਪ੍ਰਧਾਨ ਸ ਹਰਜਿੰਦਰ ਸਿੰਘ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ। ਸ: ਚੰਦ ਸਿੰਘ ਗਿੱਲ ਵੱਲੋਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਉਬਰਾਏ ਦੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਹਨਾਂ ਵੱਲੋਂ ਕਿਹਾ ਗਿਆ ਕਿ ਉਹ ਵੀ ਟੀਮ ਦਾ ਸਮਾਜ ਸੇਵੀ ਕਾਰਜਾਂ ਵਿੱਚ ਪੂਰਾ ਸਾਥ ਦੇਣਗੇ । ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਵੱਲੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆ।
ਇਸ ਮੌਕੇ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਮਰਜੀਤ ਕੌਰ ਛਾਬੜਾ, ਮਖੂ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪੱਤਰਕਾਰਾਂ ਨੂੰ ਦੱਸਿਆ ਸੰਸਥਾ ਦੇ ਮੁੱਖੀ ਡਾ ਐਸ ਪੀ ਸਿੰਘ ਓਬਰਾਏ,ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ,ਸੰਸਥਾ ਦੇ ਸਿੱਖਿਆ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ ਵਿੱਚ ਇਸ ਸੈਂਟਰ ਦਾ ਛੇਵਾਂ ਸੈਸ਼ਨ ਸ਼ੁਰੂ ਕੀਤਾ ਗਿਆ। ਇਸ ਸੈਸ਼ਨ ਵਿਚ 51 ਲੜਕੇ, ਲੜਕੀਆਂ ਨੇ ਦਾਖਲਾ ਲਿਆ ਹੈ। ਸਿਖਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਤੇ 6 ਮਹੀਨੇ ਦੇ ਕੋਰਸ ਤੋਂ ਬਾਅਦ ਉਹਨਾਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤੇ ਜਾਂਦੇ ਹਨ। ਸੰਸਥਾ ਵਲੋਂ ਚਲਾਏ ਜਾ ਰਹੇ ਸਿਖਲਾਈ ਸੈਂਟਰਾਂ ਵਿੱਚ ਸਾਡੇ ਨੌਜਵਾਨ ਲੜਕੇ-ਲੜਕੀਆਂ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਵੀਰ ਸਿੰਘ ਜ਼ੀਰਾ, ਮੈਡਮ ਅਮਰਜੀਤ ਕੌਰ ਛਾਬੜਾ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ, ਇਕਾਈ ਪ੍ਰਧਾਨ ਮਖੂ ਦਵਿੰਦਰ ਸਿੰਘ ਛਾਬੜਾ,ਬਲ਼ਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ, ਮੈਨੇਜਰ ਇਕਬਾਲ ਸਿੰਘ,ਇਕਾਈ ਪ੍ਰਧਾਨ ਜ਼ੀਰਾ ਰਣਜੀਤ ਸਿੰਘ ਰਾਏ, ਪੱਤਰਕਾਰ ਜਸਵੰਤ ਸਿੰਘ ਗੋਗੀਆ,ਕੰਪਿਊਟਰ ਟੀਚਰ ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਖਡੂਰ,ਗੁਰਪਾਲ ਸਿੰਘ, ਜਗਦੀਪ ਸਿੰਘ ਅਤੇ ਵਿਦਿਆਰਥੀ ਮੋਜੂਦ ਸਨ।