ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਫਿਰੋਜ਼ਪੁਰ, 25 ਜੁਲਾਈ [20231 ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 25-07-2023 ਤੋਂ 29-07-2023 ਤੱਕ ਸਰਕਾਰੀ ਮਿਡਲ ਸਕੂਲ ਆਲੇ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਪ੍ਰਾਇਮਰੀ ਸਕੂਲ ਕਾਲੇ ਕੇ ਹਿਠਾੜ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੰਡਾਲਾ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਪ੍ਰਤੀ ਬੇਨਤੀ ਅਨੁਸਾਰ ਲਗਾਤਾਰ ਬਾਰਿਸ਼ ਹੋਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁਕੇ ਹਨ। ਇਸ ਲਈ ਉਕਤ ਸਕੂਲਾਂ ਵਿੱਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

जयराम विद्यापीठ के श्री रामेश्वर महादेव मंदिर में ट्रस्टियों ने किया मंगला गौरी पूजन व अधिक मास सावन रुद्राभिषेक

Tue Jul 25 , 2023
जयराम विद्यापीठ के श्री रामेश्वर महादेव मंदिर में ट्रस्टियों ने किया मंगला गौरी पूजन व अधिक मास सावन रुद्राभिषेक। हरियाणा संपादक – वैद्य पण्डित प्रमोद कौशिक।दूरभाष – 9416191877 सर्वकल्याण की भावना से विद्यापीठ में प्रतिदिन हो रहा है रुद्राभिषेक। कुरुक्षेत्र, 25 जुलाई : श्री जयराम संस्थाओं के परमाध्यक्ष ब्रह्मस्वरूप ब्रह्मचारी […]

You May Like

advertisement

call us