ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ ਰਾਹਤ ਸਮੱਗਰੀ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ ਰਾਹਤ ਸਮੱਗਰੀ।

ਫਿਰੋਜ਼ਪੁਰ 05 ਸਤੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤ ਇਲਾਕਿਆਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸਨ, ਫਿਰੋਜਪੁਰ ਅਤੇ ਐਨ.ਜੀ.ਓਜ ਦੇ ਸਹਿਯੋਗ ਨਾਲ ਖਾਣ ਪੀਣ ਵਾਲੀਆਂ ਵਸਤਾਂ ਅਤੇ ਰੋਜਾਨਾ ਜਰੂਰਤ ਵਾਲਾ ਸਮਾਨ ਮੁਹੱਈਆ ਕਰਵਾਇਆ। ਹੁਣ ਕੁਝ ਦਿਨਾਂ ਤੋਂ ਕੁਦਰਤ ਦਾ ਕਹਿਰ ਦੋਬਾਰਾ ਆਇਆ ਅਤੇ ਜਿਲ੍ਹਾ ਫਿਰੋਜਪੁਰ ਦੇ ਬਹੁਤ ਸਾਰੇ ਇਲਾਕੇ ਇਹਨਾਂ ਹੜਾਂ ਦੀ ਮਾਰ ਹੇਠ ਆਏ ਹਨ। ਜਿਸ ਉਪਰੰਤ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜੱਜ ਸਾਹਿਬ ਵੱਲੋ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਨਾਲਸਾ ਦੀ ਸਕੀਮ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਆਫਤ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਅਧੀਨ ਹੜ੍ਹ ਨਾਲ ਪੀੜ੍ਹਤ ਪਰਿਵਾਰਾਂ ਨੂੰ ਪਿੰਡ ਦੁਲਚੀ ਕੇ ਵਿਖੇ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ। ਜੱਜ ਸਾਹਿਬ ਵੱਲੋਂ ਹੜ੍ਹ ਪੀੜ੍ਹਤਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਹਮੇਸ਼ਾਂ ਉਹਨਾਂ ਦੇ ਨਾਲ ਹੈ ਅਤੇ ਜੱਜ ਸਾਹਿਬ ਵੱਲੋਂ ਆਪਣੇ ਦਫਤਰ ਦੇ ਟੈਲੀਫੋਨ ਨੰਬਰ 01632-235034 ਨੂੰ ਹੈਲਪਲਾਈਨ ਨੰਬਰ ਵੱਜੋਂ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ ਉਹ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਟੀਮਾਂ ਨਾਲ ਸੰਪਰਕ ਕਰ ਸਕਦੇ ਹਨ ਜਾਂ ਇਸ ਟੈਲੀਫੋਨ ਰਾਹੀਂ ਮੈਨੂੰ ਸੁਨੇਹਾ ਦੇ ਸਕਦੇ ਹਨ ਅਤੇ ਸਬੰਧਤ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ । ਇਸ ਦੇ ਨਾਲ ਹੀ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਦੱਸਿਆ ਗਿਆ ਅਤੇ ਪੀੜ੍ਹਤ ਪਰਿਵਾਰਾਂ ਨੂੰ ਸਮਝਾਇਆ ਗਿਆ ਕਿ ਜੇਕਰ ਹੜ੍ਹ ਪੀੜ੍ਹਤ ਪਰਿਵਾਰ ਦਾ ਕੋਈ ਅਦਾਲਤ ਵਿੱਚ ਕੇਸ ਲੰਬਿਤ ਹੈ ਜਾਂ ਹੜ੍ਹ ਆਉਣ ਕਾਰਨ ਪੇਸ਼ ਨਹੀਂ ਹੋ ਸਕਦੇ ਤਾਂ ਉਹ ਇਸ ਦਫ਼ਤਰ ਵਿੱਚ ਆਪਣੇ ਕੇਸ  ਦਾ ਵੇਰਵਾ ਤਾਰੀਕ ਤੋਂ ਪਹਿਲਾਂ ਦੇ ਸਕਦੇ ਹਨ ਤਾਂ ਜੋ ਸਬੰਧਤ ਅਦਾਲਤ ਵਿੱਚ ਸੂਚਿਤ ਕੀਤਾ ਜਾ ਸਕੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿੱਚ ਮਨਾਇਆ ਗਿਆ। ਅਧਿਆਪਕ ਦਿਵਸ

Tue Sep 5 , 2023
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿੱਚ ਮਨਾਇਆ ਗਿਆ। ਅਧਿਆਪਕ ਦਿਵਸ ਫਿਰੋਜ਼ਪੁਰ 05 ਸਤੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}= ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜ਼ਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੀ ਧਰਮਪਾਲ ਬਾਸਲ ਜੀ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਹਾਰਮਨੀ ਆਯੂਰਵੈਦਿਕ ਕਾਲਜ  ਫਿਰੋਜ਼ਪੁਰ) ਵੱਲੋ ਸਾਰੇ ਅਧਿਆਪਕਾ ਨੂੰ ਅਧਿਆਪਕ ਦਿਵਸ ਦੀਆ […]

You May Like

Breaking News

advertisement