ਫਿਰੋਜਪੁਰ 07 ਫਰਵਰੀ, {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਹਰ ਮਹੀਨੇ ਕੇਂਦਰੀ ਜ਼ੇਲ੍ਹ, ਫਿਰੋਜਪੁਰ ਵਿੱਚ ਕੈਂਪ ਕੋਰਟ ਲਗਾਈ ਜਾਂਦੀ ਹੈ। ਇਸ ਕੈਂਪ ਕੋਰਟ ਵਿੱਚ ਹਵਾਲਾਤੀਆਂ ਜ਼ਿਹਨਾਂ ਦੇ ਕੇਸ ਪੈਟੀ ਜੁਰਮ ਵਾਲੇ ਹੋਣ, ਨੂੰ ਇਸ ਕੈਂਪ ਕੋਰਟ ਵਿੱਚ ਲਗਾ ਕੇ ਤੁਰੰਤ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਤਰ੍ਹਾ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਵੱਲੋਂ ਮਹੀਨਾ ਫਰਵਰੀ, 2024 ਦੌਰਾਨ ਕੇਂਦਰੀ ਜ਼ੇਲ੍ਹ, ਫਿਰੋਜਪੁਰ ਵਿੱਚ ਕੈਂਪ ਕੋਰਟ ਲਗਾਈ ਗਈ ਅਤੇ ਇਸ ਕੈਂਪ ਕੋਰਟ ਵਿੱਚ 05 ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।