ਸਵੀਪ ਹੋਲੀ ਮਨਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦਾ ਇਸਤੇਮਾਲ ਕਰਨਾ ਜ਼ਰੂਰੀ:ਰਾਜੇਸ਼ ਧੀਮਾਨ ਡੀ ਸੀ
ਫਿਰੋਜ਼ਪੁਰ

ਫਿਰੋਜਪੁਰ 25 ਮਾਰਚ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਜਾਗਰੂਕਤਾ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਖੁਸ਼ੀਆਂ ਅਤੇ ਰੰਗਾਂ ਦਾ ਤਿਉਹਾਰ ਹੋਲੀ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਫਸਰ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ ਏ ਐਸ ਦੀ ਅਗਵਾਈ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਵੀਪ ਹੋਲੀ ਮਨਾਈ ਗਈ।
ਸ਼੍ਰੀ ਧੀਮਾਨ ਨੇ ਜ਼ਿਲ੍ਹਾ ਨਿਵਾਸੀਆ ਨੂੰ ਹੋਲ਼ੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਵੀਪ ਟੀਮ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਵੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ ਸਤਿੰਦਰ ਸਿੰਘ ਅਤੇ ਕਮਲ ਸ਼ਰਮਾ ਕੋਆਰਡੀਨੇਟਰ ਫਿਰੋਜ਼ਪੁਰ ਦਿਹਾਤੀ ਨੇ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਵੋਟਰਾਂ ਨੂੰ ਡਰ, ਜਾਤ, ਭਾਸ਼ਾ, ਧਰਮ ਅਤੇ ਲਾਲਚ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਆਪਣਾ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਭਾਰਤ ਚੋਣ ਕਮਿਸ਼ਨ ਦੇ ਨਾਅਰੇ ‘ਅਬ ਕੀ ਬਾਰ ਅੱਸੀ ਪਾਰ’ ਨੂੰ ਹਕੀਕਤ ਵਿੱਚ ਬਦਲਣ ਦੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਸ਼ਹਿਰ ਦੀਆ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜਿਕ ਆਗੂਆਂ ਦੇ ਸਹਿਯੋਗ ਨਾਲ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਵੱਖ ਵੱਖ ਚੌਂਕਾ ਵਿੱਚ ਸਵੀਪ ਟੀਮ ਦੇ ਮੈਂਬਰਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਹੋਲੀ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਵੋਟ ਪ੍ਰਕ੍ਰਿਆ ਅਤੇ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਸਵੀਪ ਹੋਲੀ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਈ।
ਦਿਵਿਆਂਗ ਵੋਟਰਾਂ ਦੀ ਜਾਗਰੂਕਤਾ ਲਈ ਅੰਧ ਵਿਦਿਆਲੇ ਫਿਰੋਜ਼ਪੁਰ ਵਿੱਚ ਦਿਵਿਆਂਗ ਵੋਟਰਾਂ ਨਾਲ ਹੋਲ਼ੀ ਦੀ ਖੁਸ਼ੀ ਸਾਂਝੀ ਕੀਤੀ ਅਤੇ ਉਹਨਾਂ ਨੂੰ ਵੋਟਰ ਪ੍ਰਣ ਕਰਵਾਇਆ ਅਤੇ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ।
ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਚੌਣ ਤਹਿਸੀਲਦਾਰ ਚਾਂਦ ਪ੍ਰਕਾਸ਼, ਚੌਣ ਕਾਨੂੰਗੋ ਮੈਡਮ ਗਗਨ, ਸਵੀਪ ਕੋਆਰਡੀਨੇਟਰ ਲਖਵਿੰਦਰ ਸਿੰਘ, ਅੰਗਰੇਜ ਸਿੰਘ , ਪ੍ਰੋਗਰਾਮਰਰ ਤ੍ਰਲੋਚਨ ਸਿੰਘ, ਪੀਪਲ ਸਿੰਘ, ਸੁਖਚੈਨ ਸਿੰਘ , ਹਿਮਾਂਸ਼ੂ, ਸਨੀ ਸੈਨ, ਸੁਨੀਲ ਕੁਮਾਰ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ।

Read Article

VVNEWS वैशवारा

Leave a Reply

Please rate

Your email address will not be published. Required fields are marked *

Next Post

होली के उपलक्ष में प्राचीन श्री राधा कृष्ण मंदिर महालक्ष्मी धाम में अमृतवेला प्रभात सोसायटी के सदस्यों द्वारा सत्संग कर निकाली प्रभात फेरी

Mon Mar 25 , 2024
फिरोजपुर 25 मार्च {कैलाश शर्मा जिला विशेष संवाददाता}= प्राचीन श्री राधा कृष्ण मन्दिर महालक्ष्मी धाम बाजार रामसुख दास, अमृत वेला प्रभात सोसायटी सदस्यों ने “मुझे अपने रंग में रंग दे राम! मुझे भक्ति रंग में रंग दे राम” सत्संग कर प्रभात फेरी निकाल शहर निवासियों को घर घर जा कर […]

You May Like

Breaking News

advertisement