ਫਿਰੋਜਪੁਰ ਮਈ, 2024 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਵੱਲੋਂ ਦੱਸਿਆ ਗਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਮਿਤੀ 29.07.2024 ਤੋਂ 03.08.2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਸਪੈਸ਼ਲ ਲੋਕ ਅਦਾਲਤ ਵਿੱਚ ਲੇਬਰ ਨਾਲ ਸਬੰਧਿਤ ਮਾਮਲੇ, ਚੈੱਕ ਨਾਲ ਸੰਬੰਧਿਤ ਮਾਮਲੇ (138 ਐਨ.ਆਈ ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ਼ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਆਦਿ ਕੇਸ ਲਗਾਏ ਜਾ ਸਕਦੇ ਹਨ। ਮਾਨਯੋਗ ਜੱਜ ਸਾਹਿਬ ਜੀ ਵੱਲੋਂ ਇਸ ਸਪੈਸ਼ਲ ਲੋਕ ਅਦਾਲਤ ਦੇ ਸਬੰਧ ਵਿੱਚ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਉਹਨਾਂ ਦਾ ਕੇਸ ਮਾਨਯੋਗ ਸਪੁਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਉਹ ਦੂਜੀ ਧਿਰ ਨਾਲ ਸਮਝੋਤੇ ਉਪਰੰਤ ਮਾਨਯੋਗ ਸਪੁਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਝੋਕ ਰੋਡ, ਨੇੜੇ ਸ਼ੇਰ ਸ਼ਾਹ ਵਾਲੀ ਚੌਕ, ਫਿਰੋਜਪੁਰ ਛਾਉਣੀ ਦਫਤਰ ਵਿੱਚ ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਲੈਂਡਲਾਈਨ ਨੰ:01632—235034 ਤੇ ਸੰਪਰਕ ਕੀਤਾ ਜਾ ਸਕਦਾ ਹੈ।