ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵੱਲੋਂ ਗੁਰੂ ਹਰਸਹਾਏ ਵਿਖੇ ਮੰਦਰ ਕਮੇਟੀ, ਸ਼ਮਸ਼ਾਨ ਘਾਟ ਨੂੰ ਮ੍ਰਿਤਕ ਦੇਹ ਸੰਭਾਲ ਲਈ ਫਰੀਜ਼ਰ ਕੀਤਾ ਗਿਆ ਭੇਂਟ

ਫਿਰੋਜਪੁਰ,23 ਜੁਲਾਈ
{ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸਵਾਦਾਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਹਰਸਹਾਏ ਵਿਖੇ ਮੰਦਰ ਕਮੇਟੀ, ਸ਼ਮਸ਼ਾਨ ਘਾਟ ਨੂੰ ਮ੍ਰਿਤਕ ਦੇਹ ਸੰਭਾਲ ਲਈ ਫਰੀਜ਼ਰ ਭੇਂਟ ਕੀਤਾ ਗਿਆ। ਇਸ ਮੌਕੇ ਜਿਲਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਚਾਰ ਅਧੁਨਿਕ ਸਹੂਲਤਾਂ ਨਾਲ ਮੈਡੀਕਲ ਲੈਬੋਰਟਰੀਆਂ , ਇੱਕ ਡਾਇਲਸਿਸ ਸੈਂਟਰ , ਇੱਕ ਕੰਪਿਊਟਰ ਸੈਂਟਰ ,ਤਿੰਨ ਸਿਲਾਈ ਸੈਂਟਰ ਅਤੇ 200 ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੋਕੇ ਬਹਾਦਰ ਸਿੰਘ ਭੁੱਲਰ , ਬਲਵਿੰਦਰ ਸ਼ਰਮਾ,ਤਲਵਿੰਦਰ ਕੌਰ, ਸੰਜੀਵ ਬਜਾਜ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਮੋਵਾਲਾ ਅਤੇ ਰਣਧੀਰ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

You May Like

Breaking News

advertisement