ਸਰਬੱਤ ਦਾ ਭਲਾ ਟਰੱਸਟ ਵੱਲੋਂ ਸੰਸਥਾ ਦੀ 12ਵੀਂ ਵਰੇਗੰਢ ਮੌਕੇ 20 ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਫਿਰੋਜ਼ਪੁਰ,24 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਉੱਘੇ ਸਮਾਜ ਸੇਵੀ ਸਰਬੱਤ ਦਾ ਭਲਾ ਚੈਰੀਟੇਬਲ ਦੇ ਬਾਨੀ ਡਾ: ਐਸ ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ ਸੰਸਥਾ ਦੀ 12ਵੀਂ ਵਰੇਗੰਢ ਮੌਕੇ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਇਲਾਕੇ ਨਾਲ ਸਬੰਧਿਤ 20 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਵਿੰਦਰ ਪਾਲ ਸ਼ਰਮਾ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ। ਇਸ ਮੌਕੇ ਟੀਮ ਵੱਲੋਂ ਅਤੇ ਪੈਨਸ਼ਨਰਾਂ ਵੱਲੋਂ ਡਾ: ਓਬਰਾਏ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਬਲਵਿੰਦਰ ਪਾਲ ਸ਼ਰਮਾ ਅਤੇ ਤਲਵਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ: ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਹੋਰ ਤੋਂ ਮਾਲੀ ਮੱਦਦ ਲਏ ਬਗੈਰ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਨਾਲ ਮੈਡੀਕਲ ਲੈਬੋਰਟਰੀਆਂ , ਡਾਇਲਸਿਸ ਮਸ਼ੀਨ , ਕੰਪਿਊਟਰ ਸੈਂਟਰ , ਸਿਲਾਈ ਸੈਂਟਰ, ਐਂਬੂਲੈਂਸ ਅਤੇ 200 ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਜ਼ਲਦ ਹੀ ਜ਼ਿਲ੍ਹੇ ਅੰਦਰ ਫਿਜ਼ੀਓਥਰੈਪੀ ਸੈਂਟਰ ਖੁੱਲ੍ਹ ਰਹੇ ਹਨ। ਇਸ ਮੋਕੇ ਬਲਵਿੰਦਰ ਪਾਲ ਸ਼ਰਮਾ,ਤਲਵਿੰਦਰ ਕੌਰ,ਰਣਧੀਰ ਜੋਸ਼ੀ , ਕੁਲਵੰਤ ਕੌਰ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਰੈਡ ਕਰਾਸ ਸੁਸਾਇਟੀ ਅਤੇ ਗੱਟੀ ਰਾਜੋ ਕੇ ਸਕੂਲ ਨੇ ਸ਼ਹੀਦ ਰਾਜਗੁਰੂ ਦਾ ਮਨਾਇਆ ਜਨਮ ਦਿਹਾੜਾ।ਹੁਸੈਨੀਵਾਲਾ ਸ਼ਹੀਦੀ ਸਮਾਰਕ ਪਹੁੰਚ ਸ਼ਰਧਾ ਦੇ ਫੁੱਲ ਕੀਤੇ ਭੇਟ

Sat Aug 24 , 2024
ਫਿਰੋਜ਼ਪੁਰ 24 ਅਗਸਤ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}= ਦੇਸ਼ ਦੀ ਆਜ਼ਾਦੀ ਦੀ ਖਾਤਰ ਹੱਸ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਮਹਾਨ ਸੁਤੰਤਰਤਾ ਸੈਨਾਨੀ ਸ਼ਿਵ ਰਾਮ ਰਾਜਗੁਰੂ ਦਾ ਜਨਮ ਦਿਹਾੜਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈਡ ਕਰਾਸ ਸੁਸਾਇਟੀ ਫਿਰੋਜ਼ਪੁਰ ਅਤੇ ਸਰਕਾਰੀ ਸੀਨੀਅਰ […]

You May Like

Breaking News

advertisement