ਰੈਡ ਕਰਾਸ ਸੁਸਾਇਟੀ ਅਤੇ ਗੱਟੀ ਰਾਜੋ ਕੇ ਸਕੂਲ ਨੇ ਸ਼ਹੀਦ ਰਾਜਗੁਰੂ ਦਾ ਮਨਾਇਆ ਜਨਮ ਦਿਹਾੜਾ।ਹੁਸੈਨੀਵਾਲਾ ਸ਼ਹੀਦੀ ਸਮਾਰਕ ਪਹੁੰਚ ਸ਼ਰਧਾ ਦੇ ਫੁੱਲ ਕੀਤੇ ਭੇਟ

ਫਿਰੋਜ਼ਪੁਰ 24 ਅਗਸਤ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਦੇਸ਼ ਦੀ ਆਜ਼ਾਦੀ ਦੀ ਖਾਤਰ ਹੱਸ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਮਹਾਨ ਸੁਤੰਤਰਤਾ ਸੈਨਾਨੀ ਸ਼ਿਵ ਰਾਮ ਰਾਜਗੁਰੂ ਦਾ ਜਨਮ ਦਿਹਾੜਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈਡ ਕਰਾਸ ਸੁਸਾਇਟੀ ਫਿਰੋਜ਼ਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵੱਲੋਂ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ ਸੁਸਾਇਟੀ ਅਤੇ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਦੀ ਅਗਵਾਈ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ ।
ਇਸ ਮੌਕੇ 25 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਸਥਲ ਹੁਸੈਨੀਵਾਲਾ ਸਮਾਰਕ ਪਹੁੰਚ ਮਹਾਨ ਸ਼ਹੀਦ ਦੇ ਬਲੀਦਾਨ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਅਸ਼ੋਕ ਬਹਿਲ ਨੇ ਸ਼ਹੀਦ ਸ਼ਿਵਰਾਮ ਰਾਜਗੁਰੂ ਦੇ ਜੀਵਨ ਸਬੰਧੀ ਜਾਣਕਾਰੀ ਦਿੰਦਿਆਂ ਉਸ ਨੂੰ ਮਹਾਨ ਕ੍ਰਾਂਤੀਕਾਰੀ , ਦੇਸ਼ ਭਗਤ ਅਤੇ ਅਤੇ ਨੌਜਵਾਨ ਵਰਗ ਲਈ ਪ੍ਰੇਰਨਾ ਸਰੋਤ ਦੱਸਦਿਆਂ ਕਿਹਾ ਕਿ ਸਾਨੂੰ ਅਜਿਹੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਦੇ ਵਿਕਾਸ ਵਿਚ ਹਰ ਸੰਭਵ ਯੋਗਦਾਨ ਪਾਉਣਾ ਚਾਹੀਦਾ ਹੈ ।
ਸਕੂਲ ਅਧਿਆਪਕ ਵਿਸ਼ਾਲ ਗੁਪਤਾ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਅਜਿਹੇ ਮਹਾਨ ਦੇਸ਼ ਭਗਤਾਂ ਦੇ ਜੀਵਨ ਤੋਂ ਨੌਜਵਾਨ ਵਰਗ ਨੂੰ ਸੇਧ ਲੈ ਕੇ ਵੱਧਦੀ ਨਸ਼ਾਖੋਰੀ,ਆਰਥਿਕ ਨਾਬਰਾਬਰੀ ਅਤੇ ਵੱਧਦਾ ਜਾਤ ਪਾਤ ਦਾ ਭੇਦਭਾਵ ਵਿੱਚ ਵੱਡਮੁਲਾ ਯੋਗਦਾਨ ਪਾ ਸਕਦਾ ਹੈ।
ਇਸ ਮੌਕੇ ਵਲੰਟੀਅਰਜ਼ ਨੇ ਨਸ਼ਾਖੋਰੀ ਤੋਂ ਦੂਰ ਰਹਿਣ ਅਤੇ ਸ਼ਹੀਦ ਰਾਜਗੁਰੂ ਦੇ ਜੀਵਨ ਤੋ ਸੇਧ ਲੈ ਕੇ ਰਾਸ਼ਟਰ ਪਿਆਰ ਦਾ ਜਜਬਾ ਰੱਖਣ ਦਾ ਪ੍ਰਣ ਵੀ ਕੀਤਾ ਅਤੇ ਦੇਸ਼ ਭਗਤੀ ਦੇ ਨਾਅਰੇ ਲਗਾ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ।
ਇਸ ਮੌਕੇ ਸਕੂਲ ਅਧਿਆਪਕ ਵਿਸ਼ਾਲ ਕੁਮਾਰ, ਅਰੁਣ ਕੁਮਾਰ, ਪ੍ਰਿਤਪਾਲ ਸਿੰਘ, ਤਜਿੰਦਰ ਸਿੰਘ, ਸੁਪਰਵਾਈਜਰ ਬਲਬੀਰ ਸਿੰਘ ਅਤੇ ਮਨਦੀਪ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

You May Like

Breaking News

advertisement