ਸਰਬੱਤ ਦਾ ਭਲਾ ਟਰੱਸਟ ਵੱਲੋਂ 75 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਫਿਰੋਜ਼ਪੁਰ/ਮੱਖੂ,27 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿਖੇ ਬਾਬਾ ਕਰਮ ਚੰਦ ਬਾਠਾਂ ਵਾਲਾ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 75 ਜਰੂਰਤਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ,ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਵੰਡੇ ਗਏ।
ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ , ਇੱਕ ਡਾਇਲਸਿਸ ਸੈਂਟਰ , ਐਂਬੂਲੈਂਸ, ਕੰਪਿਊਟਰ ਸੈਂਟਰ, ਸਿਲਾਈ ਸੈਂਟਰ ਅਤੇ ਦੋ ਸੋ ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਜ਼ੀਰਾ ਵਿੱਚ ਫਿਜ਼ੀਓਥਰੈਪੀ ਸੈਂਟਰ ਖੋਲ੍ਹਿਆ ਜਾ ਰਿਹਾ ਹੈ ਜਿਸ ਦਾ ਇਲਾਕਾ ਨਿਵਾਸੀਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਕਿਰਨ ਪੇਂਟਰ ਅਤੇ ਮਨਪ੍ਰੀਤ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

दिव्या ज्योति जागृती संस्थान फिरोजपुर की ओर से श्री कृष्ण जन्माष्टमी को बड़े ही हर्षोल्लास से श्री दुर्गा माता मंदिर वजीदपुर में जाकर मनाया

Tue Aug 27 , 2024
फिरोजपुर 27 अगस्त {कैलाश शर्मा जिला विशेष संवाददाता}= दिव्य ज्योति जागृति संस्थान फिरोजपुर की और से श्री कृष्ण जन्माष्टमी को बड़े ही हर्षोउल्लास से श्री दुर्गा माता मंदिर वजीदपुर में मनाया गया। इस अवसर सर्व श्री आशुतोष महाराज जी के पर्म शिष्य साध्वी सुश्री करमाली भारती, साध्वी सर्वा भारती एवं […]

You May Like

Breaking News

advertisement