ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵਲੋਂ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਦੇ ਤਹਿਤ ਸਿਵਲ ਹਸਪਤਾਲ, ਫਿਰੋਜ਼ਪੁਰ ਦੇ ਡੀ ਅਡਿਕਸ਼ਨ ਸੈਂਟਰ ਦਾ ਕੀਤਾ ਦੌਰਾ

ਫਿਰੋਜ਼ਪੁਰ 08 ਸਤੰਬਰ, 2024, {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਨਿਵੇਕਲੇ ਉਦਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਖਿਲਾਫ਼ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਚਲਾਈ ਜਾ ਰਹੀ ਹੈ। ਇਸ ਕੈਂਪੇਨ ਦੀ ਸ਼ੁਰੂਆਤ ਵਜੋਂ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵਲੋਂ ਸਿਵਲ ਹਸਪਤਾਲ, ਫਿਰੋਜ਼ਪੁਰ ਵਿਚ ਸਥਿਤ ਡੀ ਅਡਿਕਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਦਾਖਲ ਨਸ਼ੇ ਦੇ ਮਰੀਜ਼ਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸੈਂਟਰ ਦੇ ਇੰਚਾਰਜ ਡਾ ਰਚਨਾ ਮਿੱਤਲ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਉਹ ਇਸ ਮੁਹਿੰਮ ਮਿਤੀ 5-9-2024 ਤੋਂ 31-10-2024 ਤਹਿਤ ਲਗਾਏ ਜਾਣ ਵਾਲੇ ਸੈਮੀਨਾਰਾਂ ਵਿਚ ਉਹਨਾਂ ਦਾ ਸਾਥ ਦੇਣ ਅਤੇ ਆਪ ਵੀ ਵੱਖ ਵੱਖ ਸਕੂਲਾਂ/ਕਾਲਜਾਂ ਵਿੱਚ ਸੈਮੀਨਾਰਾਂ ਰਾਹੀਂ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਤਾਂ ਜੋ ਯੂਥ ਨੂੰ ਨਸ਼ਿਆਂ ਤੋਂ ਮੋੜਿਆ ਜਾ ਸਕੇ।
ਉਨਾਂ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ। ਕੋਈ ਵੀ ਨਸ਼ੇ ਦਾ ਆਦੀ ਨਸ਼ੇ ਨੂੰ ਛੱਡਣਾ ਚਾਹੁੰਦਾ ਹੋਵੇ ਉਹ ਆਪਣੀ ਅਰਜੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨੂੰ ਦੇ ਸਕਦਾ ਹੈ ਜਿਸ ਵਿੱਚ ਮੁਫ਼ਤ ਦਵਾਈ, ਬੈੱਡ, ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ‘ਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨੇ ਜਨਤਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਾਣ-ਪਹਿਚਾਣ ਜਾਂ
ਆਸ-ਪਾਸ ਕੋਈ ਅਜਿਹਾ ਵਿਅਕਤੀ ਜਿਹੜਾ ਕਿ ਨਸ਼ਿਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ,
ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਉਸ ਦੇ ਇਲਾਜ ਦਾ ਪ੍ਰਬੰਧ ਰੀਹੈਬਲੀਟੇਸ਼ਨ ਸੈਂਟਰ ਵਿਚ ਮੁਫ਼ਤ ਕਰਵਾਉਣ ਦਾ ਪ੍ਰਬੰਧ ਕਰੇਗੀ ਅਤੇ ਜੇਕਰ ਕੋਈ ਵਿਅਕਤੀ ਸਾਹਮਣੇ ਨਹੀਂ ਆਉੁਣਾ ਚਾਹੁੰਦਾ, ਤਾਂ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ। ਵਧੇਰੇ ਜਾਣਕਾਰੀ ਲਈ 01632-235034 ਤੇ ਸੰਪਰਕ ਕਰਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

You May Like

Breaking News

advertisement

call us